ਪਸੀਨਾ ਡੋਲ੍ਹ ਕੇ ਜਿੰਨੇ ਪਾਲਿਆ ਸੰਸਾਰ ਨੂੰ
ਹੱਡ ਖੋਰ ਕੇ ਨਿਖਾਰਿਆ ਬਹਾਰ ਨੂੰ
ਦੇਣਾ ਦੇਹ ਨੀ ਹੋਣਾ ਤੈਥੋਂ ਬੈਂਕਾਂ ਦੇ ਕਾਗਜ਼ਾ ਨਾਲ ਵੀ
ਤੇ ਫਿਰੇ ਹੱਕਾਂ ਤੇ ਹੱਥ ਫੇਰਨ ਨੂੰ
ਕੁਮੱਤ ਦੇ ਹੱਥਾਂ ਵਿੱਚ ਹੋਵੇ ਜੇ ਡੋਰ
ਉਮੀਦ ਕਿਵੇਂ ਕਰੇ ਕੋਈ ਸਿਖਰ ਤੇ ਗੁੱਡੀ ਦੀ
ਮਨ ਦੇ ਬੋਲਾਂ ਵਿੱਚ ਕੂਟਨੀਤੀ ਤੇਰੀ
ਅੱਜ ਦੇ ਨੌਜ਼ਵਾਨ ਅੱਗੇ
ਬਹੁਤਾ ਚਿਰ ਨੀ ਟਿਕਦੀ
ਸੁੱਤੇ ਸੀ ਲੋਕ ਪਹਿਲਾਂ, ਜੁਲਮ ਕਮਾ ਲਿਆ
ਅੱਜ ਜਾਗਿਆਂ ਤੇ ਕਿਵੇਂ ਜੁਲਮ ਢਾਵੇਗਾ
ਇਤਿਹਾਸ ਦਾ ਨਵਾਂ ਪੰਨਾ ਲਿਖਣ ਲਈ
ਫਿਰ ਆਜ਼ਾਦੀ ਦਾ ਝੰਡਾ ਦਿੱਲੀ ਲਹਿਰਾਵੇਗਾ
ਕੁਰਸੀ, ਪੈਸਾ ਤੇ ਹੰਕਾਰ
ਕਦ ਤੱਕ ਟਿਕਣਗੇ
ਸੱਚ ਦੇ ਸੂਰਜ਼ ਆਖਿਰ ਨੂੰ ਚੜਣਗੇ
ਗੱਲ ਲਿਖ ਕੇ ਨੋਟ ਕਰ ਲੋ ਮੇਰੀ
ਸਰਕਾਰਾਂ ਨੂੰ ਹਿਸਾਬ ਚੁਕਾਉਣਾ ਪਉਗਾ
ਕਿਰਸਾਨ ਦੇ ਪੈਰ ਹੈਠਾਂ ਇਕ ਦਿਨ
ਸਿਰ ਝੁਕਾਉਣਾ ਪਉਗਾ