Skip to content

Rishteyaa di gehrai || truth shayari punjabi

kujh ku aapne
rishteaa diyaa gehraayiaa maapde aa
saabi bhes badal badal ke

ਕੁਝ ਕੁ ਅਾਪਣੇ ..
ਰਿਸ਼ਤਿਅਾ ਦੀਅਾ ਗਹਿਰਾਈਅਾ ਮਾਪ ਦੇ ਅਾ ..
“ਸਾਬੀ” ਭੇਸ ਬਦਲ ਬਦਲ ਕੇ ..
.

Title: Rishteyaa di gehrai || truth shayari punjabi

Best Punjabi - Hindi Love Poems, Sad Poems, Shayari and English Status


INtezaar kari jaane aa || ਇੰਤਜ਼ਾਰ ਕਰੀ ਜਾਨੇ ਆ 💔

INtezaar kari jaane aa || ਇੰਤਜ਼ਾਰ ਕਰੀ ਜਾਨੇ ਆ 💔



ਮੇਲਾ || Mela || Punjabi poem

ਕਾਰੀਗਰ ਨੇ ਆਪਦੀ ਕਾਰੀਗਰੀ ਦਿਖਾਈ

ਓਦਰੋਂ ਝੱਲੀ ਨੱਠੀ ਨੱਠੀ ਆਈ ।

ਇੱਕ ਪਾਸੇ ਚੱਲੇ ਨਾਚ

ਦੂਜੇ ਪਾਸੇ ਬੈਠੇ ਬਾਂਦਰ ਤੇ ਮਦਾਰੀ ।

.

ਤਮਾਸ਼ਾ ਦੇਖਣ ਆਏ ਕਿੰਨੇ

ਗਿਣ ਨਹੀਂ ਸੀ ਹੁੰਦੇ ਇਨੇ

ਕੋਈ ਹੁਬਾ ਮਾਰ ਮਾਰ ਲੱਲਕਾਰੇ ਮਾਰੇ

ਕੋਈ ਨੱਚ ਨੱਚ ਦਿਖਾਵੇ ਕਾਰੇ ।

ਆਓ ਨੀ ਸਖੀਓ ਮੇਲਾ ਦੇਖਣ ਚਲੀਏ ਸਾਰੇ

.

ਲੈ ਦੇਖ ਲੈ ਗਿਣੇ ਚੁਣੇ ਆਏ ਨੇ ਖਿਡਾਰੀ

ਵਿੱਚ ਖਲੋ ਕੇ ਕਰਦੇ ਨੇ ਮਾਰਾ ਮਾਰੀ

ਫਿਰ ਗਲੇ ਮਿਲ ਸ਼ੁਰੂ ਕਰਦੇ ਮੁਕਾਬਲਾ

ਇੰਝ ਜਾਪੇ ਜਿਵੇਂ ਹੋਵੇ ਪੱਕੀ ਯਾਰੀ ।

ਇੱਕ ਪੱਟ ਤੇ ਦੂਜਾ ਧੋਣ ਤੇ ਮਾਰੇ ,

ਆਓ ਨੀ ਸਖੀਓ ਮੇਲਾ ਦੇਖਣ ਚਲੀਏ ਸਾਰੇ

.

ਸੜਕੋ ਸੜਕੀ ਦੇਖ ਹੱਟੀਆ ਲੱਗੀਆ

ਗੋਲ ਗੋਲ ਗੋਲੀਆ ਮੈਨੂੰ ਖੱਟੀਆ ਲੱਗੀਆ ।

ਚੱਲ ਚੱਲੀਏ ਘਰਾਂ ਨੂੰ ਮੇਲਾ ਮੁਕੱਣ ਲੱਗਾ ਏ

ਦੇਖ ਲਾ ਨੀ ਮਾਏ ਵੇਲਾ ਸੁਕੱਣ ਲੱਗਾ ਏ ।

ਖਾਲੀ ਵੀ ਕੋਈ ਨੀ

ਹੱਥ ਭਰੇ ਹੋਏ ਨੇ ਤੇ ਅੱਖਾਂ ਲਿਛਕਾਂ ਮਾਰੇ

ਆਓ ਨੀ ਸਖੀਓ ਮੇਲਾ ਦੇਖਣ ਚਲੀਏ ਸਾਰੇ ।

Title: ਮੇਲਾ || Mela || Punjabi poem