Akhiyaan de kol sda rahi sajjna Asi lakh vaari tak ke v nahi rajjna mukh na modhi saadha jor koi na saanu chhadd ke na jai saadha hor koi naa
ਬੜਾ ਸਸਤਾ ਮੁੱਲ ਲੱਗਦਾ ਏ,
ਲਿਖਿਆ ਗੀਤ ਸੱਭਿਆਚਾਰ ਦਾ।
ਕਿੱਸਾ ਭੁੱਲ ਨਹੀ ਸਕਦਾ,
ਕੀਤਾ 84 ਦੇ ਅੱਤਿਆਚਾਰ ਦਾ।
ਰੁਲ ਗਿਆ ਪੰਜਾਬ ਸਾਰਾ,
ਏ ਦੋਸ਼ ਨਸ਼ਿਆ ਦੇ ਵਪਾਰ ਦਾ।
ਹਰ ਕੋਈ ਵੈਰੀ ਇਕ ਦੂਜੇ ਦਾ,
ਪੈਸਾ ਕਾਰਨ ਬਣਿਆ ਤਕਰਾਰ ਦਾ।
ਖੂਨ ਨੂੰ ਕਰਦਾ ਏ ਕਾਲਾ,
ਮਾੜਾ ਨਸ਼ਾ ਚਿੱਟੇ ਦਾ।
ਲਾਕੇ ਕਿਸੇ ਦਾ ਪੁੱਤ ਨਸ਼ੇ ਤੇ,
ਫਿਰ ਫੈਇਦਾ ਕੀ ਆ ਪਿੱਟੇ ਦਾ।
ਇਕ ਬੋਤਲ ਪਿਛੇ ਵਿਕ ਜਾਣਾ,
ਇਹ ਸਬੂਤ ਏ ਜਮੀਰ ਮੁਕੇ ਦਾ।
ਸ਼ਰਿਆਮ ਵਿਕ ਦਾ ਏ,
ਫੈਇਦਾ ਕੀ ਆ ਬੁਤ ਫੂਕੇ ਦਾ।
ਪਾਣੀ ਸੁਕਦਾ ਜਾਦਾਂ ਏ,
ਨਸ਼ਾ ਛੇਂਵਾ ਦਰਿਆ ਪੰਜਾਬ ਦਾ।
ਸਰਕਾਰ ਦੀਆ ਨੀਤੀਆ ਏ,
ਜਿਉ ਅਲਜਬਰਾ ਹਿਸਾਬ ਦਾ।
ਪੰਜਾਬ ਚ ਵੇਚਦੇ ਨੇ ਉਹੀ,
ਜਿਦਾ ਰੁਤਬਾ ਏ ਜਨਾਬ ਦਾ।
ਬਚਦਾ ਏ ਤਾ ਪੰਜਾਬ ਬਚਾ ਲਓ,
ਆਖਰੀ ਪੰਨਾ ਨੇੜੇਆ ਕਿਤਾਬ ਦਾ।
#ਕੁਲਵਿੰਦਰਔਲਖ
Ehsaas ohde chehre da jive
noor rabbi jhalkaawe
mulakaat ohde naal injh jive
rabb aap milan nu aawe
ਅਹਿਸਾਸ ਉਹਦੇ ਚਹਿਰੇ ਦਾ ਜਿਵੇਂ
ਨੂਰ ਰੱਬੀ ਝਲਕਾਵੇ❤️
ਮੁਲਾਕਾਤ ਉਹਦੇ ਨਾਲ ਇੰਝ ਜਿਵੇਂ
ਰੱਬ ਆਪ ਮਿਲਣ ਨੂੰ ਆਵੇ