
Par mere kol tere jeha tu hi e..!!
Zindagi aini dukhi nahi aa ke marn nu jee kare
par kujh lok dukh hi eaina dinde ne ke jeon da dil nahi karda
ਜ਼ਿੰਦਗੀ ਏਨੀਂ ਦੁਖੀ ਨਹੀਂ ਆ ਕਿ ਮਰਨ ਨੂੰ ਜੀਅ ਕਰੇ
ਪਰ ਕੁਝ ਲੋਕ ਦੁੱਖ ਹੀ ਏਨਾਂ ਦੇ ਦਿੰਦੇ ਨੇਂ ਕਿ ਜਿਉਣ ਦਾ ਦਿਲ ਨਹੀਂ ਕਰਦਾ
ਖੌਫਨਾਕ ਇਹ ਮੰਜ਼ਿਰ ਫੈਲਿਆ
ਖੌਫਨਾਕ ਇਹ ਰਾਸਤੇ
ਚਹੁੰ ਪਾਸਿਓਂ ਤੋਂ ਆ ਰਹੀਆਂ
ਹਜਾਰੋਂ ਦਰਦ ਭਰੀਆਂ ਆਵਾਜ਼ਾਂ
ਬੱਦਲਾਂ ਦਾ ਰੰਗ ਵੀ ਕਿਸੇ ਕਾਲੇ ਸਾਏ ਵਾਂਗੂ ਲੱਗ ਰਿਹਾ
ਜਿਵੇਂ ਨੀਲੀ ਅਸਮਾਨ ਦੀ ਚਾਦਰ ਨੂੰ ਕੋਈ ਕਾਲੀ ਛਾਂ ਨਾਲ ਢੱਕ ਰਿਹਾ
ਗੜਗੜਾਹਟ ਐਸੀ ਭਿਆਨਕ
ਜੋ ਇੰਨਾ ਕਾਲੇ ਬੱਦਲਾਂ ਤੋਂ ਆ ਰਹੀ
ਕੰਬ ਰਿਹਾ ਹਰ ਕੋਈ
ਜਿਸਦੇ ਵੀ ਕਨਾਂ ਵਿੱਚ ਜਾ ਰਹੀ
ਖੜਾਕਾ ਐਸਾ ਬਿਜਲੀ ਦਾ ਜੋ ਧਰਤੀ ਤੇ ਡਿੱਗ ਰਿਹਾ
ਜਿਵੇਂ ਕਰ ਰਹੀ ਹੋਵੇ ਸਵਾਗਤ
ਕਿਸੇ ਦੈਂਤ ਦੇ ਆਣ ਦਾ
ਦਰਿਆਵਾਂ ਦਾ ਪਾਣੀ ਐਸੀਆਂ ਉੱਚੀਆਂ ਛਾਲਾਂ ਮਾਰ ਰਿਹਾ
ਇੰਜ ਲੱਗੇ ਜਿਵੇਂ ਕੋਈ ਭਿਆਨਕ ਰਾਕਸ਼ਸ ਹੈ ਆ ਰਿਹਾ
ਸਮੁੰਦ੍ਰ ਨੇ ਵੀ ਆਪਣਾ ਰੁਦ੍ਰ ਰੂਪ ਧਾਰ ਲਿਆ
ਰਾਕਸ਼ਸ ਵੀ ਆਪਣੀ ਪੂਰੀ ਵਾਹ ਨਾਲ
ਸਮੁੰਦ੍ਰ ਦੀਆਂ ਹੱਦਾਂ ਤੋੜ ਰਿਹਾ
ਪਲ ਭਰ ਵਿੱਚ ਹੋ ਰਿਹਾ ਸਫਾਇਆ ਇਸ ਤਰਾਂ
ਜਿਵੇਂ ਨਾਮੋ ਨਿਸ਼ਾਨ ਨਾ ਰਿਹਾ ਹੋਵੇ
ਉੱਚੀਆਂ ਇਮਾਰਤ ਦੇ ਵਜ਼ੂਦ ਦਾ
ਐਸੀ ਪਰਲੋ ਜੋ ਕੁੱਛ ਰੋਂਦ ਰਹੀ
ਮਾਨੋ ਧਰਤੀ ਉਪਰੋਂ ਕੋਈ ਭਾਰ ਘਟਾ ਰਹੀ
ਹੁਣ ਨਾਂ ਕੋਈ ਸਿਆਣਪ ਨਾ ਚਲਾਕੀ ਕੰਮ ਆ ਰਹੀ
ਰੁੜ ਰਹੇ ਨੇ ਕਈ ਜੀਅ ਪਾਣੀ ਚੇ
ਇੱਕ ਮਿੱਟੀ ਦਾ ਬਾਵਾ ਬਣ ਕੇ
ਮਿੱਟੀ ਦਾ ਬਾਵਾ ਬਣ ਕੇ