Skip to content

Bazare mohobbat || hindi shayari

यू जो हो जाता है सब पे ऐतवारे मोहब्बत…
ये इश्क है या हो गया है बाजारे मोहब्बत….
टुटे दिल की भी कीमत लगा रहे हैं लोग….
क्या खरीदेंगे ये कीरदारे मोहब्बत…
कई लोग आए और चले गए इस बाजार से
बचा ना कि आज तक जमीदारे मोहब्बत
जिसे मिली वो रख न सका, जिसे मिली वो रह न सका
बड़ी बेमन है ये इमंदारे मोहब्बत
दिन या रात गुज़रते ह तुम्हें ही सोच कर महविश
चक रहे ह अब हम भी ये बीमार ए मोहब्बत🥀

Title: Bazare mohobbat || hindi shayari

Best Punjabi - Hindi Love Poems, Sad Poems, Shayari and English Status


ਕਾਗਜ਼ ਦੇ ਪੰਨੇ ✍🏻

ਪੰਨਾਂ ਪੰਨੇ ਨਾਲ ਲੜੇ ਜੇ

ਤਾਂ ਇੱਕ ਦੂਜੇ ਤੋਂ ਅੱਖਰ ਵੀ ਖੋ ਸਕਦਾ

ਪੈਦਾ ਹੁੰਦਾ ਇਹ ਕਲਮ ਦੀ ਆਖਰੀ ਛੋਰ ਤੋਂ

ਜੇ ਇਹ ਚਾਹਵੇ ਏਵੀ ਤਾਂ ਰੋ ਸਕਦਾ

ਜੇ ਇਹ ਚਾਹਵੇ ਏਵੀ ਤਾਂ ਰੋ ਸਕਦਾ,

ਸ਼ਬਦ ਬਣਾਉਂਦਾ ਇੱਕ ਦੂਜੇ ਨਾਲ ਜੁੜ ਕੇ

ਮੁੱਹਬਤ ਜੋੜ ਕੇ ਤੋੜ ਏਵੀ ਸਕਦਾ

ਪੰਨਾਂ ਪੰਨੇ ਨਾਲ ਲੜੇ ਜੇ

ਤਾਂ ਇੱਕ ਦੂਜੇ ਤੋਂ ਅੱਖਰ ਵੀ ਖੋ ਸਕਦਾ

ਲੱਭਣਾ ਪੈਦਾ ਅੱਖਰਾਂ ਨੂੰ

ਐਵੀ ਹਰ ਕੋਈ ਤਾਂ ਨੀ ਅੱਖਰ ਪਰੋ ਸਕਦਾ

ਐਵੀ ਹਰ ਕੋਈ ਤਾਂ ਨੀ ਅੱਖਰ ਪਰੋ ਸਕਦਾ

                             ਜੋਤ ਲਿਖਾਰੀ✍🏻

Title: ਕਾਗਜ਼ ਦੇ ਪੰਨੇ ✍🏻


Kudrat || Punjabi poetry

ਮੈਂ ਦੇਖ ਰਿਹਾ ਸੀ ਇਹ ਕੁਦਰਤੀ ਬਨਾਵਟਾ ਨੂੰ ,
ਜਿਵੇਂ ਰੁੱਖ-ਪੱਤੇ ਕੁਝ ਕਹਿਣਾ ਚਾਹੁੰਦੇ ਨੇ ।
ਮਿੱਟੀ ਨੂੰ ਵੇਖ ਇੰਝ ਜਾਪੇ ,
ਜਿਵੇਂ ਕਣ-ਕਣ ਉਹਦੇ ਨਾਲ ਰਹਿਣਾ ਚਾਹੁੰਦੇ ਨੇ ।
ਅੰਬਰਾਂ ਤੇ ਜੋ ਚਾਦਰ ਵਿਛੀ ਹਨੇਰੇ ਦੀ ,
ਤਾਰੇ ਜਗ-ਮਗਾਉੰਦੇ ਨੇ 
ਇੰਝ ਜਾਪੇ , ਜਿਵੇਂ ਚੰਨ ਨਾਲ ਗੱਲਾਂ ਕਰ ਮੁਸਕਰਾਉਂਦੇ ਨੇ ।
ਬਹੁਤੀ ਵੱਡੀ ਦੁਨੀਆ ਨੀ ,
ਬਸ ਇੱਕ ਛਾਪ ਹੈ ਘੇਰੇ ਦੀ ।
ਅਸਮਾਨ ਵਿੱਚ ਪੰਛੀ ਉੱਡਦੇ ਦੇਖ ,
ਇੰਝ ਲੱਗੇ ਜਿਵੇਂ ਕੋਈ ਅਪਣਾ ਆ ਮਿਲਿਆ ।
ਧਰਤੀ ਤੇ ਫੁੱਲਾਂ ਨੂੰ ਦੇਖ ,
ਭੋਰਾ ਵੀ ਜਾ ਖਿਲਿਆ ।
ਮੈਂ ਵੀ ਮੁੜ-ਮੁੜ ਓਥੇ ਆ ਮਿਲਿਆ ,
ਆਪਣੇ ਹੀ ਪਰਛਾਵੇਂ ਨੂੰ । 
ਦੱਸ ਕਿੱਥੇ ਭੱਜਿਆ ਜਾਵੇਂ 
ਛੱਡ ਜਿਮੇਂਵਾਰੀਆ ਨੂੰ ।

Title: Kudrat || Punjabi poetry