Skip to content

chup jehe jaroora aa

ਚੁੱਪ ਜਿਹੇ ਜਰੂਰ ਆ
ਪਰ ਸਾਨੂੰ ਸੋਰ ਨਹੀ ਚਾਹਿਦਾ
ਬਾਬੇ ਇੱਕ ਨੇ ਹੀ ਬਸ ਕਰਤੀ
ਸਾਲਾ ਸਾਨੂੰ ਹੁਣ ਕੋਈ ਹੋਰ ਨਹੀ ਚਾਹਿਦਾ

Title: chup jehe jaroora aa

Best Punjabi - Hindi Love Poems, Sad Poems, Shayari and English Status


Tenu eh pyar nahi lagda || love Punjabi shayari

Nazra cheer diyan mere seene nu
Mera tere khayal bina kite dhayan nhi lagda ❤️
Mein baki chehre vekhne band karte tenu dekhan ton baad
Te tenu eh pyar nhi lagda😕

ਨਜ਼ਰਾਂ ਚੀਰ ਦੀਆਂ ਮੇਰੇ ਸੀਨੇ ਨੂੰ
ਮੇਰਾ ਤੇਰੇ ਖਿਆਲ ਬਿਨਾਂ ਕਿਤੇ ਧਿਆਨ ਨਹੀਂ ਲੱਗਦਾ❤️
ਮੈਂ ਬਾਕੀ ਚਿਹਰੇ ਵੇਖਣੇ ਬੰਦ ਕਰਤੇ ਤੈਨੂੰ ਦੇਖਣ ਤੋਂ ਬਾਅਦ
ਤੇ ਤੈਨੂੰ ਇਹ ਪਿਆਰ ਨਹੀਂ ਲੱਗਦਾ😕

Title: Tenu eh pyar nahi lagda || love Punjabi shayari


Yaara oh yaara kol aa || punjabi kavita

ਯਾਰਾ ਓ ਯਾਰਾ
ਤੇਰੇ ਨਾਲ ਬੈਠ ਇੱਕ ਗੱਲ ਕਰਾ
ਤੂੰ ਸਮਾਂ ਕੱਢੀ
ਅੱਜ ਦੀ ਰਾਤ ਤੇਰੇ ਕੰਨੀ ਗੱਲ ਪਾਉਣੀ
ਸੋਚ ਆ ਲੁੱਕੀ
ਉਹ ਪੱਥਰਾਂ ਦੇ ਵਰਗੀ
ਜੋ ਅਕਸਰ ਦਿਮਾਗ ਦੀ ਕੰਧਾਂ’ਚ
ਰਹਿੰਦੀ ਟਕਰਾਉਂਦੀ
ਯਾਰਾ ਓ ਯਾਰਾ ਕੋਲ ਆ
ਤੇਰੇ ਨਾਲ ਬੈਠ ਗੱਲ ਕਰਨੀ

ਇੱਕ ਗੱਲ ਸਾਂਝੀ ਕੀਤੀ
ਫ਼ਿਰ ਅਸੀਂ ਦੋਵਾ ਨੇ
ਰੱਲਕੇ ਸਕੂਨ ਨਾਲ ਚਰਚਾ ਕੀਤੀ
ਜ਼ਿੰਦਗੀ ਦੀਆਂ ਅਨੇਕ
ਗੁੰਝਲਾਂ ਨੂੰ ਰਾਤ ਦੇ ਹਨੇਰੇ’ਚ
ਬੈਠ ਸੁਲਝਾਈ ਜਾਂਦੇ ਸੀ
ਨਾਲ਼ੇ ਤਾਰਿਆਂ ਨੂੰ
ਫਰਸ਼ ਤੇ ਬੁਲਾਈ ਜਾਂਦੇ ਸੀ
ਯਾਰਾ ਓ ਯਾਰਾ ਕੋਲ ਆ
ਤੇਰੇ ਨਾਲ ਬੈਠ ਗੱਲ ਕਰਨੀ

ਯਾਰਾ ਓ ਯਾਰਾ
ਮੁਸੀਬਤਾਂ ਦਾ ਬੁਲਬੁਲਾ
ਖ਼ਿਆਲੀ ਦਿਮਾਗ਼ ਵਿਚ ਸੀ ਦੌੜਦਾ
ਸੱਦਾ ਲਈ ਹੀ
ਮੁੱਕ ਜਾਵੇ ਬੈਠੇ ਬਣਾਉਂਦੇ ਜੁਗਤਾਂ
ਮੁੱਖ ਮੋੜਨਾ ਚਾਉਂਦੇ ਸੀ
ਮਜ਼ਾਲ ਐ
ਕਿਸਮਤ ਫੇਰਨ ਹੀ ਨਹੀਂ ਦਿੰਦੀ
ਯਾਰਾ ਓ ਯਾਰਾ ਕੋਲ ਆ
ਤੇਰੇ ਨਾਲ ਬੈਠ ਗੱਲ ਕਰਨੀ

ਹਨ੍ਹੇਰੇ ਦੀ ਚਾਦਰ ਵਿਛਾ
ਖਿਆਲੀ ਹੀ ਡੁੱਬ ਗਏ
ਇੱਕ ਵਖਰਾ
ਮੁਲਾਕਾਤਾਂ ਦਾ ਸੀ ਸ਼ਹਿਰ ਬਣਾਉਂਦੇ
ਅਚਾਨਕ ਇੱਕ ਆਵਾਜ਼ ਜੀ ਆਈ
ਅਸਲ ਮੁੱਦਾ ਛੱਡ
ਉਹਦੇ ਮਗਰ ਹੀ ਸੋਚ ਲਗਾਈ
ਉੱਠ ਗਏ ਪੈਰ
ਪੁੱਛਦੇ ਹਾਂ ਸਵਾਲ
ਕੌਣ ਮਚਾ ਰਿਹਾ ਕਹਿਰ
ਨੇੜੇ ਹੋਕੇ ਵੇਖਿਆ
ਤਾਂ ਨਿਕਲੀ ਸਾਡੀ ਹੀ ਬਦਨਸੀਬੀ
ਯਾਰਾ ਓ ਯਾਰਾ ਕੋਲ ਆ
ਤੇਰੇ ਨਾਲ ਬੈਠ ਗੱਲ ਕਰਨੀ

✍️ ਖੱਤਰੀ

Title: Yaara oh yaara kol aa || punjabi kavita