Skip to content

Daag ishqe de || punjabi status || sad in love shayari

Daag ishqe de khud dhon lagda haan,
Enni yaad aundi hai ke mein ron lagda haan..
Khafa haan us ton mein eh oh vi jandi hai,
Russeya mein hunda taan vi usnu mnaun lagda haan..
Sath pal da nhi umra da hai,
Mannda nhi dil esnu samjhaun lagda haan..
Sare hakkan ton usne kado da aazad kar ditta menu,
Pta nhi fer kyu hakk jataun lagda haan..

ਦਾਗ਼ ਇਸ਼ਕੇ ਦੇ ਖ਼ੁਦ ਹੀ ਧੋਣ ਲਗਦਾ ਹਾਂ,
ਐਨੀ ਯਾਦ ਆਉਂਦੀ ਹੈ ਕੇ ਮੈਂ ਰੋਣ ਲਗਦਾ ਹਾਂ।
ਖਫ਼ਾ ਹਾਂ ਉਸ ਤੋਂ ਮੈ ਇਹ ਉਹ ਵੀ ਜਾਣਦੀ ਹੈ,
ਰੁੱਸਿਆ ਮੈ ਹੁੰਦਾ ਤਾਂ ਵੀ ਉਸਨੂੰ ਮਨਾਉਣ ਲਗਦਾ ਹਾਂ।
ਸਾਥ ਪਲ ਦਾ ਨਹੀਂ ਉਮਰਾਂ ਦਾ ਹੈ,
ਮੰਨਦਾ ਨਹੀਂ ਦਿਲ ਇਸ ਨੂੰ ਸਮਝਾਉਣ ਲਗਦਾ ਹਾਂ।
ਸਾਰੇ ਹੱਕਾਂ ਤੋ ਉਸਨੇ ਕਦੋਂ ਦਾ ਆਜ਼ਾਦ ਕਰ ਦਿੱਤਾ ਮੈਨੂੰ,
ਪਤਾ ਨਹੀ ਫੇਰ ਕਿਉਂ ਹੱਕ ਜਤਾਉਣ ਲਗਦਾ ਹਾਂ।

Title: Daag ishqe de || punjabi status || sad in love shayari

Best Punjabi - Hindi Love Poems, Sad Poems, Shayari and English Status


Yaara oh yaara kol aa || punjabi kavita

ਯਾਰਾ ਓ ਯਾਰਾ
ਤੇਰੇ ਨਾਲ ਬੈਠ ਇੱਕ ਗੱਲ ਕਰਾ
ਤੂੰ ਸਮਾਂ ਕੱਢੀ
ਅੱਜ ਦੀ ਰਾਤ ਤੇਰੇ ਕੰਨੀ ਗੱਲ ਪਾਉਣੀ
ਸੋਚ ਆ ਲੁੱਕੀ
ਉਹ ਪੱਥਰਾਂ ਦੇ ਵਰਗੀ
ਜੋ ਅਕਸਰ ਦਿਮਾਗ ਦੀ ਕੰਧਾਂ’ਚ
ਰਹਿੰਦੀ ਟਕਰਾਉਂਦੀ
ਯਾਰਾ ਓ ਯਾਰਾ ਕੋਲ ਆ
ਤੇਰੇ ਨਾਲ ਬੈਠ ਗੱਲ ਕਰਨੀ

ਇੱਕ ਗੱਲ ਸਾਂਝੀ ਕੀਤੀ
ਫ਼ਿਰ ਅਸੀਂ ਦੋਵਾ ਨੇ
ਰੱਲਕੇ ਸਕੂਨ ਨਾਲ ਚਰਚਾ ਕੀਤੀ
ਜ਼ਿੰਦਗੀ ਦੀਆਂ ਅਨੇਕ
ਗੁੰਝਲਾਂ ਨੂੰ ਰਾਤ ਦੇ ਹਨੇਰੇ’ਚ
ਬੈਠ ਸੁਲਝਾਈ ਜਾਂਦੇ ਸੀ
ਨਾਲ਼ੇ ਤਾਰਿਆਂ ਨੂੰ
ਫਰਸ਼ ਤੇ ਬੁਲਾਈ ਜਾਂਦੇ ਸੀ
ਯਾਰਾ ਓ ਯਾਰਾ ਕੋਲ ਆ
ਤੇਰੇ ਨਾਲ ਬੈਠ ਗੱਲ ਕਰਨੀ

ਯਾਰਾ ਓ ਯਾਰਾ
ਮੁਸੀਬਤਾਂ ਦਾ ਬੁਲਬੁਲਾ
ਖ਼ਿਆਲੀ ਦਿਮਾਗ਼ ਵਿਚ ਸੀ ਦੌੜਦਾ
ਸੱਦਾ ਲਈ ਹੀ
ਮੁੱਕ ਜਾਵੇ ਬੈਠੇ ਬਣਾਉਂਦੇ ਜੁਗਤਾਂ
ਮੁੱਖ ਮੋੜਨਾ ਚਾਉਂਦੇ ਸੀ
ਮਜ਼ਾਲ ਐ
ਕਿਸਮਤ ਫੇਰਨ ਹੀ ਨਹੀਂ ਦਿੰਦੀ
ਯਾਰਾ ਓ ਯਾਰਾ ਕੋਲ ਆ
ਤੇਰੇ ਨਾਲ ਬੈਠ ਗੱਲ ਕਰਨੀ

ਹਨ੍ਹੇਰੇ ਦੀ ਚਾਦਰ ਵਿਛਾ
ਖਿਆਲੀ ਹੀ ਡੁੱਬ ਗਏ
ਇੱਕ ਵਖਰਾ
ਮੁਲਾਕਾਤਾਂ ਦਾ ਸੀ ਸ਼ਹਿਰ ਬਣਾਉਂਦੇ
ਅਚਾਨਕ ਇੱਕ ਆਵਾਜ਼ ਜੀ ਆਈ
ਅਸਲ ਮੁੱਦਾ ਛੱਡ
ਉਹਦੇ ਮਗਰ ਹੀ ਸੋਚ ਲਗਾਈ
ਉੱਠ ਗਏ ਪੈਰ
ਪੁੱਛਦੇ ਹਾਂ ਸਵਾਲ
ਕੌਣ ਮਚਾ ਰਿਹਾ ਕਹਿਰ
ਨੇੜੇ ਹੋਕੇ ਵੇਖਿਆ
ਤਾਂ ਨਿਕਲੀ ਸਾਡੀ ਹੀ ਬਦਨਸੀਬੀ
ਯਾਰਾ ਓ ਯਾਰਾ ਕੋਲ ਆ
ਤੇਰੇ ਨਾਲ ਬੈਠ ਗੱਲ ਕਰਨੀ

✍️ ਖੱਤਰੀ

Title: Yaara oh yaara kol aa || punjabi kavita


Saadgi || two line hindi shayari

Husn wale hamare dar ke fakeer hai 
Ham apni sadgi se badshah ko bhi jhuka dete hai💙

हुस्न वाले हमारे दर के फकीर हैं
हम अपनी सादगी से बादशाह को भी झुका देते हैं💙

Title: Saadgi || two line hindi shayari