
Enjoy Every Movement of life!
Chup di awaaz nu oh jaane
jis ne aapni awaaz nu khud,
kade chup vich dabayea howe
ਚੁੱਪ ਦੀ ਆਵਾਜ਼ ਨੂੰ ਉਹ ਜਾਣੇ
ਜਿਸ ਨੇ ਆਪਣੀ ਆਵਾਜ਼ ਨੂੰ ਖੁਦ,
ਚੁੱਪ ਵਿੱਚ ਦਬਾਇਆ ਹੋਵੇ
ਮੈਂ ਦੇਖ ਰਿਹਾ ਸੀ ਇਹ ਕੁਦਰਤੀ ਬਨਾਵਟਾ ਨੂੰ ,
ਜਿਵੇਂ ਰੁੱਖ-ਪੱਤੇ ਕੁਝ ਕਹਿਣਾ ਚਾਹੁੰਦੇ ਨੇ ।
ਮਿੱਟੀ ਨੂੰ ਵੇਖ ਇੰਝ ਜਾਪੇ ,
ਜਿਵੇਂ ਕਣ-ਕਣ ਉਹਦੇ ਨਾਲ ਰਹਿਣਾ ਚਾਹੁੰਦੇ ਨੇ ।
ਅੰਬਰਾਂ ਤੇ ਜੋ ਚਾਦਰ ਵਿਛੀ ਹਨੇਰੇ ਦੀ ,
ਤਾਰੇ ਜਗ-ਮਗਾਉੰਦੇ ਨੇ
ਇੰਝ ਜਾਪੇ , ਜਿਵੇਂ ਚੰਨ ਨਾਲ ਗੱਲਾਂ ਕਰ ਮੁਸਕਰਾਉਂਦੇ ਨੇ ।
ਬਹੁਤੀ ਵੱਡੀ ਦੁਨੀਆ ਨੀ ,
ਬਸ ਇੱਕ ਛਾਪ ਹੈ ਘੇਰੇ ਦੀ ।
ਅਸਮਾਨ ਵਿੱਚ ਪੰਛੀ ਉੱਡਦੇ ਦੇਖ ,
ਇੰਝ ਲੱਗੇ ਜਿਵੇਂ ਕੋਈ ਅਪਣਾ ਆ ਮਿਲਿਆ ।
ਧਰਤੀ ਤੇ ਫੁੱਲਾਂ ਨੂੰ ਦੇਖ ,
ਭੋਰਾ ਵੀ ਜਾ ਖਿਲਿਆ ।
ਮੈਂ ਵੀ ਮੁੜ-ਮੁੜ ਓਥੇ ਆ ਮਿਲਿਆ ,
ਆਪਣੇ ਹੀ ਪਰਛਾਵੇਂ ਨੂੰ ।
ਦੱਸ ਕਿੱਥੇ ਭੱਜਿਆ ਜਾਵੇਂ
ਛੱਡ ਜਿਮੇਂਵਾਰੀਆ ਨੂੰ ।