Punjabi meri maa hai
te kavita mere dil da skoon
Punjabi meri maa hai
te kavita mere dil da skoon
ਜੇ ਆਵੇਂ ਨਾ ਤੋੜ ਨਿਭਾਉਣੀ
ਅੱਖੀਆਂ ਕਦੀ ਨਾ ਲਾਈਏ ਜੀ
ਦਿਲ ਬਹਿਲਾ ਕੇ ਸਾਥ ਨਾ ਛੱਡੀਏ
ਚਾਹੇ ਜਿਉਂਦੇ ਜੀ ਮਰ ਜਾਈਏ ਜੀ
ਛੋਟੀਆਂ ਉਮਰਾਂ ਵਾਲਿਆਂ ਦਾ
ਵਸਾਹ ਕਦੇ ਨਾ ਖਾਈਏ ਜੀ
ਕੱਲ੍ਹ ਪਤਾ ਨਹੀਂ ਕੀ ਹੋਣਾ ਏ
ਅੱਜ ਜ਼ਿੰਦਗੀ ਖੂਬ ਹੰਢਾਈਏ ਜੀ
ਸੱਜਣ ਦੇਖਕੇ ਦਿਲ ਖ਼ੁਸ਼ ਕਰੀਏ
ਦੁਸ਼ਮਣ ਦੇਖ ਗੰਡਾਸਾ ਜੀ
ਰੋਹਬ ਪੂਰਾ ਅੱਖਾਂ ਵਿਚ ਰੱਖੀਏ
ਬਣਾਈਏ ਨਾ ਜੱਗ ਤਮਾਸ਼ਾਜੀ
ਮਾਪਿਆਂ ਨਾਲ ਜੁੜ ਕੇ ਰਹੀਏ
ਜਿਉਂ ਪੱਤਿਆਂ ਨਾਲ ਟਾਹਣੀ ਜੀ
ਇਕ ਵਾਰੀ ਲਾਕੇ ਨਾ ਛੱਡੀਏ
ਚਾਹੇ ਪਾਗਲ ਹੋ ਜੇ ਹਾਣੀ ਜੀ
ਸੜੀਏ ਨਾ ਐਵੇਂ ਅੱਗ ਵਾਗੂੰ
ਦਿਲ ਵਿਚ ਨੂਰ ਬਹਾਈਏ ਜੀ
ਜਿੰਦਗੀ ਥੋੜੇ ਸਮੇਂ ਦੀ ਹੈ ਜੋਤ
ਬਸ ਹੱਸ ਖੇਡ ਨਿਭਾਈਏ ਜੀ
ਜਿੰਦਗੀ ਥੋੜੇ ਸਮੇਂ ਦੀ ਹੈ ਜੋਤ
ਬਸ ਹੱਸ ਖੇਡ ਨਿਭਾਈਏ ਜੀ
✍.. Ranjot singh
Tere angaan di khushbu nu
main sadaa lai sahaan vich vsaa lyaa
te ehna naina de motiyaan nu lafzaan vich pro k
dil di dhadkan bna lya
ਤੇਰੇ ਅੰਗਾਂ ਦੀ ਖੁਸ਼ਬੂ ਨੂੰ
ਮੈਂ ਸਦਾ ਲਈ ਸਾਹਾਂ ਵਿੱਚ ਵਸਾ ਲਿਆ
ਤੇ ਇਹਨਾਂ ਨੈਣਾਂ ਦੇ ਮੋਤੀਆਂ ਨੂੰ
ਲਫਜ਼ਾਂ ਵਿੱਚ ਪਰੋ ਕੇ
ਦਿਲ ਦੀ ਧੜਕਨ ਬਣਾ ਲਿਆ