“ਉੱਜੜੇ ਘਰ ਭਾਲਦੇ ਫਿਰਨ ਬਸਿੰਦਿਆਂ ਨੂੰ
ਮੁੜੇ ਨਾ ਰੋਟੀ ਲੲੀ ਗੲੇ ਲਾ ਕੇ ਜਿੰਦਿਆਂ ਨੂੰ
ਗਰੀਬੀ ਮਹਿੰਗਾਈ ਕਿੰਨੀ ਓਹਲੇ ਰੱਖ ਲੲੀ ਏ
ਸ਼ਰਮ ਨਾ ਆਂਦੀ ਖ਼ਬਰ ਦੇਸ਼ ਖੁਸ਼ਹਾਲ ਦਿੰਦਿਆ ਨੂੰ
ਖੂਨ ਸਿਹਾਈ ਨਾਲ ਤੂੰ ਮੁਹੱਬਤ ਨੂੰ ਚਿੱਠੀ ਲਿਖੀ
ਕੁਝ ਨਹੀ ਮਿਲਿਆ ਨਫ਼ਰਤ ਚ ਖੂਨ ਵਹਾਉਦਿਆਂ ਨੂੰ
ਹਵਾ ਧੁੱਪਾਂ ਵਰਖਾ ਦੇ ਚੱਲ ਟਿਕਾਨੇ ਲੱਭਦੇ ਆ
ਛੱਡਿਆ ਵੀ ਕਰ ਸਦਾ ਲੈਣ ਦੇਣ ਦੇ ਧਿੰਦਿਆ ਨੂੰ
ਮਰ ਕੇ ਕਬਰ ਕੁ ਜਿੰਨੀ ਤੇਰੇ ਹਿੱਸੇ ਥਾਂ ਆਂਉਣੀ
ਦੱਸੋ ਜਰਾ ਜਾਇਦਾਦ ਦੇ ਹੰਕਾਰ ਚ ਰਹਿੰਦਿਆਂ ਨੂੰ
ਖੋਲਦੇ ਪਿੰਜਰਾ ਜਾਲਮਾ ਉਡਾ ਦੇ ਪੰਛੀਆਂ ਨੂੰ
ਮਹਿਸੂਸ ਕੀਤਾ ਮੈਂ ਰੁੱਖ ਉਡੀਕ ਦੇ ਪਰਿੰਦਿਆਂ ਨੂੰ,
ਹਰਸ✍️
Na pharol sade dil diyaan kitaaban tu
je parrna chave tan ek akhar na padh pawegi tu
je sarna chave tan ek varka na saadh pawegi tu
ਨਾ ਫਰੋਲ ਸਾਡੇ ਦਿਲ ਦੀਆਂ ਕਿਤਾਬਾਂ ਤੂੰ
ਜੇ ਪੜ੍ਹਨਾ ਚਾਹੇ ਤਾਂ ਇਕ ਅੱਖਰ ਨਾ ਪੜ੍ਹ ਪਾਵੇਗੀ ਤੂੰ
ਜੇ ਸਾੜਨ ਲੱਗੀ ਤਾਂ ਇਕ ਵਰਕਾ ਨਾ ਸਾੜ੍ਹ ਪਾਵੇਗੀ ਤੂੰ 😌😒 #GG