Skip to content

Diljani-sad-shayari-punjabi-status-1

  • by

Title: Diljani-sad-shayari-punjabi-status-1

Best Punjabi - Hindi Love Poems, Sad Poems, Shayari and English Status


Ishqiya irade || true love shayari || Punjabi status

Hasrat teri nu je oh qubool kar lawe
Sukun howe dass kinna seene di thaar ch..!!
Dila oh ki Jane ishqiya irade tere
Ke kis hadd takk tu guzar chukka e ohde pyar ch..!!

ਹਸਰਤ ਤੇਰੀ ਨੂੰ ਜੇ ਉਹ ਕਬੂਲ ਕਰ ਲਵੇ
ਸੁਕੂਨ ਹੋਵੇ ਦੱਸ ਕਿੰਨਾ ਸੀਨੇ ਦੀ ਠਾਰ ‘ਚ..!!
ਦਿਲਾ ਉਹ ਕੀ ਜਾਣੇ ਇਸ਼ਕੀਆ ਇਰਾਦੇ ਤੇਰੇ
ਕਿ ਕਿਸ ਹੱਦ ਤੱਕ ਤੂੰ ਗੁਜ਼ਰ ਚੁੱਕਾ ਏ ਓਹਦੇ ਪਿਆਰ ‘ਚ..!!

Title: Ishqiya irade || true love shayari || Punjabi status


MAIN HAIGI AA ..! Maa || punjabi poetry

ਕਹਿੰਦੀ ਤੂੰ ਡਰਿਆ ਨਾ ਕਰ ਤੇਰੇ ਨਾਲ ਮੈਂ ਹੈਗੀ ਆ
ਤਪਦੀ ਧੁੱਪ ਤੇ ਵਿਚ ਦੁਪਹਿਰੇ 
ਜਲ ਗਈ ਚਮੜੀ ਤੇ ਸੁੱਖ ਗਏ ਚੇਹਰੇ
ਬੱਚੇ ਆਪਣੇ ਨੂੰ ਪਾਲਣ ਦੇ ਲਈ 
ਲੱਗੀ ਰਹੀ ਓਹ ਵਿਚ ਹਨੇਰੇ 
ਸੁੱਕ ਜਾਵੇ ਗਲ ਤੇ ਪਾਣੀ ਨਾ ਮੰਗੇ
ਲੋਕ ਵੇਖਦੇ ਰਹਿ ਗਏ ਚਾਰ ਚੁਫੇਰੇ 
ਮੂੰਹ ਦੇ ਵਿੱਚੋ ਉਫ਼ ਨਾ ਨਿਕਲੇ 
ਵੇਖ ਤਾਂ ਸਹੀ ਮੇਰੀ ਮਾਂ ਦੇ ਜੇਰੇ…
ਚਾਰੋਂ ਪਹਿਰ ਕੰਮ ਆ ਕਰਦੀ 
ਭੁੱਲ ਗਈ ਹੱਸਣਾ ਤੇ ਆਰਾਮ ਨੂੰ ਵੀ 
ਚਾਰ ਪਾਈ ਤੇ ਨਾ ਪੈ ਕੇ ਵੇਖੇ 
ਲੱਗੀ ਰਹਿੰਦੀ ਸ਼ਾਮ ਨੂੰ ਵੀ 
ਪੈਰਾਂ ਵਿਚ ਛਾਲੇ ਪੈ ਜਾਂਦੇ ਤੁਰਕੇ 
ਬੱਚੇ ਨੂੰ ਗੋਦ ਚੋਂ ਲਾਹੁੰਦੀ ਨਈ 
ਨਾ ਖਾਣ ਦੀ ਫ਼ਿਕਰ ਨਾ ਸੌਣ ਦੀ 
ਓਹ ਤਾਂ ਰਾਤ ਨੂੰ ਅੱਖ ਵੀ ਲਾਉਂਦੀ ਨਈ 
ਰਾਤ ਹਨੇਰੇ ਡਰ ਜਾਵਾ ਮੈਂ
ਹਰ ਸਪਨੇ ਦੇ ਵਿਚ ਮਰ ਜਾਵਾ ਮੈਂ 
ਤੈਨੂੰ ਲੈ ਜਾਣਾ ਮੈਂ ਨਾਲ ਆਪਣੇ
ਮੌਤ ਮੈਨੂੰ ਕਹਿਗੀ ਆ 
ਮੱਥਾ ਚੁੰਮ ਮੈਨੂੰ ਮਾਂ ਮੇਰੀ ਆਖੇ ਡਰ ਨਾ ਪੁੱਤ ਮੈ ਹੈਗੀ ਆ
– ਮਾਂ ਕਿਵੇਂ ਝੁਕਾਵਾਂ ਕਰਜ ਤੇਰਾ 
ਮੈਨੂੰ ਸਮਝ ਇਹ ਆਈ ਨਾ 
ਮੈਂ ਬਣ ਜਾਣਾ ਤੇਰਾ ਸਹਾਰਾ ਮਾਂ 
ਤੂੰ ਸ਼ਰਨ ਨੂੰ ਛੱਡ ਕਦੇ ਜਾਵੀਂ ਨਾ 
ਮਾਂ ਮੈਨੂੰ ਛੱਡ ਕਦੇ ਜਾਵੀਂ ਨਾ…

Title: MAIN HAIGI AA ..! Maa || punjabi poetry