Humne ton gairon par bhi aanch nhi aane di, tum ton they phir bhi apne humara pyar ton tha ek khwaab, ab dekhna iske sapne
Humne ton gairon par bhi aanch nhi aane di, tum ton they phir bhi apne humara pyar ton tha ek khwaab, ab dekhna iske sapne
Je hor wangu saanu v tere paise naal pyaar hunda
taa hun nu kado de lutt ke khaa jande
par saanu taa pyaar e teri rooh naal aa sajjna
taahi os rabb ton bas teri hi khair mangde aa
ਜੇ ਹੋਰ ਵਾਂਗੂੰ ਸਾਨੂੰ ਵੀ ਤੇਰੇ ਪੈਸੇ ਨਾਲ ਪਿਆਰ ਹੁੰਦਾ
ਤਾਂ ਹੁਣ ਨੂੰ ਕਦੋਂ ਦੇ ਲੁੱਟ ਕੇ ਖਾ ਜਾਂਦੇ…
ਪਰ… ਸਾਨੂੰ ਤਾਂ ਪਿਆਰ ਈ ਤੇਰੀ ਰੂਹ ਨਾਲ ਆ ਸੱਜਣਾ
ਤਾਹੀਂ ਓਸ ਰੱਬ ਤੋਂ ਬਸ ਤੇਰੀ ਹੀ ਖੈਰ ਮੰਗਦੇ ਆ♥️♥️
ਧੁੱਰਾਂ ਤੋਂ ਹੀ ਲੇਖ ਨੇ ਮਾੜੇ
ਕਿੱਥੇ ਟੱਕਰਦੇ ਸੁਨੇ ਰਾਹਾਂ ਚ
ਮੈਂ ਹੈਰਾਨ ਹਾਂ ਉਸਦੀ ਕਿਸਮਤ ਤੇ
ਜਿਹਦੀ ਰਾਤ ਗੁਜ਼ਰੇ ਉਹਦੀਆਂ ਬਾਹਾਂ ਚ
ਤਕਰਾਰ ਹੋਇਆ ਜ਼ਿੰਦਗੀ ਮੌਤ ਦਾ
ਤੇ ਮੌਤ ਦੀਆਂ ਨੀਤਾਂ ਸੁੱਚੀਆਂ ਸੀ
ਖੁੱਦ ਨੂੰ ਦਫ਼ਨ ਕਰਨ ਲੀ ਜ਼ਮੀਨ ਨਹੀ ਮਿਲੀ
ਤੇਰੇ ਪਿੰਡ ਕੀਮਤਾਂ ਉੱਚੀਆਂ ਸੀ
ਉੱਭਰਦਾ ਜ਼ਖਮ ਸੀ ਤੇਰੀ ਗਰਦਨ ਦਾ
ਹੋਰ ਬਹੁਤ ਨਿਸ਼ਾਨ ਹੋਊ ਤਨ ਉੱਤੇ
ਮੈਂ ਤਾਂ ਦਿਲੋਂ ਤੈਨੂੰ ਖੁਦਾ ਸੀ ਮੰਨਿਆ
ਛਾਈ ਖੁਦੀ ਰਹੀ ਤੇਰੇ ਮਨ ਉੱਤੇ
ਢਲ ਜਾਨੀ ਅੱਗ ਸ਼ਬਾਬ ਦੀ
ਹੋਰ ਕਿੰਨਾ ਗੁਮਾਨ ਕਰਲੇ ਗੀ
ਆਖਣ ਲੋਕ ਮੈਨੂੰ ਯਾਰ ਦਰਦਾਂ ਦਾ
ਏਦੂ ਵੱਧ ਵੀ ਕੀ ਨੁਕਸਾਨ ਕਰਲੇ ਗੀ
ਦੇਵਾਂ ਦਾਤ ਤੇਰੀ ਪ੍ਰਤੀਭਾ ਦੀ
ਮਤਲਬ ਵੀ ਪੂਰਾ ਕੀਤਾ ਤੇ ਰੀਝ ਵੀ
ਕਿਆ ਅਸੂਲ ਤੇਰੀ ਮੁਹੱਬਤ ਦਾ
ਮਰੀਦ ਵੀ ਬਣਾਇਆ ਤੇ ਮਰੀਜ਼ ਵੀ
ਰਾਤ ਨੇ ਵੀ ਤੇਰਾ ਸਾਥ ਦਿੱਤਾ
ਕਿੰਨਾ ਮਤਲਬੀ ਇਹ ਹਨੇਰਾ ਸੀ
ਦਿਲ ਨੂੰ ਪੁੱਛੀ ਕੈਸਾ ਸੀ ਵੇਲਾ
ਜਦ ਇਹ “ਯੁਵਰਾਜ” ਤੇਰਾ ਸੀ