Skip to content

HAMSAFAR KOI HOR HI || Sad Shayari

Niveaan ton sikh k kive ucheyaan naal jo ral jande ne
ki gal sunawan me lokaan di
sohne raah kise naal bna
hamsafar koi hor hi cun lainde ne

ਨਿਵਿਆਂ ਤੋਂ ਸਿਖ ਕੇ
ਕਿਵੇਂ ਉਚਿਆਂ ਨਾਲ ਜੋ ਰਲ ਜਾਂਦੇ ਨੇ
ਕੀ ਗੱਲ ਸੁਣਾਵਾਂ ਮੈਂ ਲੋਕਾਂ ਦੀ
ਸੋਹਣੇ ਰਾਹ ਕਿਸੇ ਨਾਲ ਬਣਾ
ਹਮਸਫਰ ਕੋਈ ਹੋਰ ਹੀ ਚੁਣ ਲੈਂਦੇ ਨੇ

Title: HAMSAFAR KOI HOR HI || Sad Shayari

Best Punjabi - Hindi Love Poems, Sad Poems, Shayari and English Status


Intezaar karke dekho || 2 lines shayari

kaun kehnda samaa tej chalda?
kade kise da intezaar karke dekho

ਕੌਣ ਕਹਿੰਦਾ ਸਮਾਂ ਤੇਜ ਚੱਲਦਾ?
ਕਦੇ ਕਿਸੇ ਦਾ ਇੰਤਜ਼ਾਰ ਕਰਕੇ ਦੇਖੋ💯

Title: Intezaar karke dekho || 2 lines shayari


Ik supna || Punjabi poetry || best poetry || Punjabi likhawat

Ik palla jeha mooh te kreya c
Khaure ki soch muskaundi c..!!
Hath dua de vich c khade kitte
Anmulla kuch pauna chahundi c..!!
Din chdeya sunehre rang warga
Hath dil te Bs tikaya c..!!
Jo dekh k akhan nam hoyia
Ik sunpna jeha menu aaya c..!!
Eh do jahan de Malik ne
Kuj esa khel rachaya c..!!
Ohde dar te hoyi qubool meri
mohobbat nu gale lgaya c..!!
Oh fad ishqe da pallrha jeha
Ohde dar te sees niwaya c..!!
Mera hath fad ohde hathan vich
Jiwe aap khuda ne fadaya c..!!
Rooh khushi naal c jhum gayi
Rabb khud milawan aaya c..!!
Oh khayal c Pak mohobbat da
Jinne do roohan nu milaya c..!!

ਇੱਕ ਪੱਲਾ ਜਿਹਾ ਮੂੰਹ ਤੇ ਕਰਿਆ ਸੀ
ਖੌਰੇ ਕੀ ਸੋਚ ਮੁਸਕਾਉਂਦੀ ਸੀ.!!
ਹੱਥ ਦੁਆ ਦੇ ਵਿੱਚ ਸੀ ਖੜੇ ਕੀਤੇ
ਅਨਮੁੱਲਾ ਕੁਝ ਪਾਉਣਾ ਚਾਹੁੰਦੀ ਸੀ..!!
ਦਿਨ ਚੜ੍ਹਿਆ ਸੁਨਹਿਰੇ ਰੰਗ ਵਰਗਾ
ਹੱਥ ਦਿਲ ਤੇ ਬਸ ਟਿਕਾਇਆ ਸੀ..!!
ਜੋ ਦੇਖ ਕੇ ਅੱਖਾਂ ਨਮ ਹੋਈਆਂ
ਇੱਕ ਸੁਪਨਾ ਜਿਹਾ ਮੈਨੂੰ ਆਇਆ ਸੀ..!!
ਇਹ ਦੋ ਜਹਾਨ ਦੇ ਮਾਲਿਕ ਨੇ
ਕੁਝ ਐਸਾ ਖੇਲ ਰਚਾਇਆ ਸੀ..!!
ਓਹਦੇ ਦਰ ਤੇ ਹੋਈ ਕਬੂਲ ਮੇਰੀ
ਮੋਹੁੱਬਤ ਨੂੰ ਗਲੇ ਲਗਾਇਆ ਸੀ..!!
ਉਹ ਫੜ੍ਹ ਇਸ਼ਕੇ ਦਾ ਪੱਲੜਾ ਜਿਹਾ
ਓਹਦੇ ਦਰ ਤੇ ਸੀਸ ਨਿਵਾਇਆ ਸੀ..!!
ਮੇਰਾ ਹੱਥ ਫੜ੍ਹ ਓਹਦੇ ਹੱਥਾਂ ਵਿੱਚ
ਜਿਵੇਂ ਆਪ ਖੁਦਾ ਨੇ ਫੜਾਇਆ ਸੀ..!!
ਰੂਹ ਖੁਸ਼ੀ ਨਾਲ ਸੀ ਝੂਮ ਗਈ
ਰੱਬ ਖੁਦ ਮਿਲਾਵਨ ਆਇਆ ਸੀ..!!
ਉਹ ਖਿਆਲ ਸੀ ਪਾਕ ਮੋਹੁੱਬਤ ਦਾ
ਜਿੰਨੇ ਦੋ ਰੂਹਾਂ ਨੂੰ ਮਿਲਾਇਆ ਸੀ..!!




Title: Ik supna || Punjabi poetry || best poetry || Punjabi likhawat