ਇਸ਼ਕ ਮਿੱਠਾ ਜ਼ਹਿਰ
ਅਸੀਂ ਤੇਰੇ ਹੱਥਾਂ ਤੋਂ ਜ਼ਹਿਰ ਵੀ ਪੀ ਸਕਦੇ ਹਾਂ
ਪਰ ਬਗੈਰ ਤੇਰੇ ਜ਼ਿੰਦਗੀ ਨਹੀਂ ਜੀਅ ਸਕਦੇ ਹਾਂ
ਮੈਨੂੰ ਨੀਂ ਪਤਾ ਕਿ ਤੇਰੀ ਅਖਾਂ ਵਿਚ ਕਿ ਮੂਲ ਹੋਣਾ ਮੇਰਾ
ਪਰ ਅਸੀਂ ਅਨਮੋਲ ਰੱਬ ਦੇ ਥਾਂ ਤੈਨੂੰ ਰਖੀਂ ਬੈਠੇ ਹਾਂ
ਮੇਰੇ ਹਰ ਇੱਕ ਸਵਾਲ ਦਾ ਜਵਾਬ
ਸਿਰਫ ਕੋਲ਼ ਤੇਰੇ ਹੀ ਹੈਂ
ਮੈਨੂੰ ਲਗਦਾ ਦੁਖਾਂ ਦਾ ਐਹ
ਜ਼ਾਲ ਸਿਰਫ਼ ਕੋਲ਼ ਮੇਰੇ ਹੀ ਹੈਂ
ਤੂੰ ਜਵਾਬ ਦੇਈਂ ਹਰ ਇੱਕ ਗੱਲ ਦਾ ਮੇਰਾ
ਕੀ ਇਸ਼ਕ ਨਿਭਾਉਣ ਦੀ ਗੱਲ ਤੇਰੇ ਦਿਲ ਚ ਵੀ ਹੈ
ਜੇ ਨਹੀਂ ਹੈ ਤਾਂ ਕੋਈ ਗੱਲ ਨਹੀਂ
ਏਹ ਇਸ਼ਕ ਹੈ ਅਸੀਂ ਤਾਂ ਜ਼ਹਿਰ ਚੱਖੀ ਬੈਠੇ ਹਾਂ
ਤੈਨੂੰ ਕੀ ਦਸਾਂ ਅਸੀਂ ਅਨਮੋਲ
ਰੱਬ ਦੇ ਥਾਂ ਤੈਨੂੰ ਰਖੀਂ ਬੈਠੇ ਹਾਂ
ਨੁਮਾਇਸ਼ ਨਹੀਂ ਕਰਾਂਗੇ ਤੇਰੇ ਧੋਖੇ ਦੀ
ਰਾਜ਼ ਇਸ਼ਕ ਦਾ ਦਿਲ ਚ ਹੀ ਰਖਣਾ ਚਾਹੀਦਾ
ਜਿੰਦਗੀ ਤੋਂ ਇੱਕ ਗੱਲ ਸਿੱਖੀ
ਕਦੇ ਸ੍ਵਾਦ ਕੌੜਾ ਵੀ ਚੱਖਣਾ ਚਾਹੀਦਾ
ਤੂੰ ਫ਼ਿਕਰ ਨਾ ਕਰੀ ਮੇਰੀ
ਮੈਂ ਕਦੇ ਵੀ ਤੇਰਾ ਜਿਕਰ ਨਹੀਂ ਕਰਾਂਗਾ
ਮੇਰੀ ਗੱਲ ਮੰਨੋਂ ਤਾਂ ਛੱਡੇਂ ਯਾਰ ਦਾ ਨਾਂ ਵੀ ਭੁਲਾ ਦੇਣਾ ਚਾਹੀਦਾ
ਐਹ ਆਸ਼ਕ ਸਾਰੇ ਜ਼ਹਿਰ ਚੱਖੀ ਬੈਠੇ ਹਾਂ
ਕੀ ਕਹਿਣਾ ਕਮਲਿਆ ਦਾ ਅਨਮੋਲ
ਰੱਬ ਦੇ ਥਾਂ ਯਾਰ ਨੂੰ ਰਖੀਂ ਬੈਠੇ ਹਾਂ
—ਗੁਰੂ ਗਾਬਾ