Best Punjabi - Hindi Love Poems, Sad Poems, Shayari and English Status
Jithe mile na mojudgi allah di || best punjabi lines
Na vande te naa sune jo dukh sukh
Esa yaar hon da ki fayida..!!
Jithe mile na mojudgi allah di
Othe pyar hon da ki fayida..!!
ਨਾ ਵੰਡੇ ਤੇ ਨਾ ਸੁਣੇ ਜੋ ਦੁੱਖ ਸੁੱਖ
ਐਸਾ ਯਾਰ ਹੋਣ ਦਾ ਕੀ ਫਾਇਦਾ..!!
ਜਿੱਥੇ ਮਿਲੇ ਨਾ ਮੌਜੂਦਗੀ ਅੱਲਾਹ ਦੀ
ਉੱਥੇ ਪਿਆਰ ਹੋਣ ਦਾ ਕੀ ਫਾਇਦਾ..!!
Title: Jithe mile na mojudgi allah di || best punjabi lines
Kaisa c velaa || punjabi poetry on love
ਧੁੱਰਾਂ ਤੋਂ ਹੀ ਲੇਖ ਨੇ ਮਾੜੇ
ਕਿੱਥੇ ਟੱਕਰਦੇ ਸੁਨੇ ਰਾਹਾਂ ਚ
ਮੈਂ ਹੈਰਾਨ ਹਾਂ ਉਸਦੀ ਕਿਸਮਤ ਤੇ
ਜਿਹਦੀ ਰਾਤ ਗੁਜ਼ਰੇ ਉਹਦੀਆਂ ਬਾਹਾਂ ਚ
ਤਕਰਾਰ ਹੋਇਆ ਜ਼ਿੰਦਗੀ ਮੌਤ ਦਾ
ਤੇ ਮੌਤ ਦੀਆਂ ਨੀਤਾਂ ਸੁੱਚੀਆਂ ਸੀ
ਖੁੱਦ ਨੂੰ ਦਫ਼ਨ ਕਰਨ ਲੀ ਜ਼ਮੀਨ ਨਹੀ ਮਿਲੀ
ਤੇਰੇ ਪਿੰਡ ਕੀਮਤਾਂ ਉੱਚੀਆਂ ਸੀ
ਉੱਭਰਦਾ ਜ਼ਖਮ ਸੀ ਤੇਰੀ ਗਰਦਨ ਦਾ
ਹੋਰ ਬਹੁਤ ਨਿਸ਼ਾਨ ਹੋਊ ਤਨ ਉੱਤੇ
ਮੈਂ ਤਾਂ ਦਿਲੋਂ ਤੈਨੂੰ ਖੁਦਾ ਸੀ ਮੰਨਿਆ
ਛਾਈ ਖੁਦੀ ਰਹੀ ਤੇਰੇ ਮਨ ਉੱਤੇ
ਢਲ ਜਾਨੀ ਅੱਗ ਸ਼ਬਾਬ ਦੀ
ਹੋਰ ਕਿੰਨਾ ਗੁਮਾਨ ਕਰਲੇ ਗੀ
ਆਖਣ ਲੋਕ ਮੈਨੂੰ ਯਾਰ ਦਰਦਾਂ ਦਾ
ਏਦੂ ਵੱਧ ਵੀ ਕੀ ਨੁਕਸਾਨ ਕਰਲੇ ਗੀ
ਦੇਵਾਂ ਦਾਤ ਤੇਰੀ ਪ੍ਰਤੀਭਾ ਦੀ
ਮਤਲਬ ਵੀ ਪੂਰਾ ਕੀਤਾ ਤੇ ਰੀਝ ਵੀ
ਕਿਆ ਅਸੂਲ ਤੇਰੀ ਮੁਹੱਬਤ ਦਾ
ਮਰੀਦ ਵੀ ਬਣਾਇਆ ਤੇ ਮਰੀਜ਼ ਵੀ
ਰਾਤ ਨੇ ਵੀ ਤੇਰਾ ਸਾਥ ਦਿੱਤਾ
ਕਿੰਨਾ ਮਤਲਬੀ ਇਹ ਹਨੇਰਾ ਸੀ
ਦਿਲ ਨੂੰ ਪੁੱਛੀ ਕੈਸਾ ਸੀ ਵੇਲਾ
ਜਦ ਇਹ “ਯੁਵਰਾਜ” ਤੇਰਾ ਸੀ
