Ohdi muhobat da silsila v ajeeb c
aapna vi na banayea ohne
te kise gair da v nai haun dita
ਉਹਦੀ ਮੁਹੋਬਤ ਦਾ ਸਿਲਸਿਲਾ ਵੀ ਅਜ਼ੀਬ ਸੀ
ਆਪਣਾ ਵੀ ਨਾ ਬਣਾਇਆ ਉਹਨੇ
ਤੇ ਕਿਸੇ ਗੈਰ ਦਾ ਵੀ ਨੀ ਹੌਣ ਦਿੱਤਾ
“ਉੱਜੜੇ ਘਰ ਭਾਲਦੇ ਫਿਰਨ ਬਸਿੰਦਿਆਂ ਨੂੰ
ਮੁੜੇ ਨਾ ਰੋਟੀ ਲੲੀ ਗੲੇ ਲਾ ਕੇ ਜਿੰਦਿਆਂ ਨੂੰ
ਗਰੀਬੀ ਮਹਿੰਗਾਈ ਕਿੰਨੀ ਓਹਲੇ ਰੱਖ ਲੲੀ ਏ
ਸ਼ਰਮ ਨਾ ਆਂਦੀ ਖ਼ਬਰ ਦੇਸ਼ ਖੁਸ਼ਹਾਲ ਦਿੰਦਿਆ ਨੂੰ
ਖੂਨ ਸਿਹਾਈ ਨਾਲ ਤੂੰ ਮੁਹੱਬਤ ਨੂੰ ਚਿੱਠੀ ਲਿਖੀ
ਕੁਝ ਨਹੀ ਮਿਲਿਆ ਨਫ਼ਰਤ ਚ ਖੂਨ ਵਹਾਉਦਿਆਂ ਨੂੰ
ਹਵਾ ਧੁੱਪਾਂ ਵਰਖਾ ਦੇ ਚੱਲ ਟਿਕਾਨੇ ਲੱਭਦੇ ਆ
ਛੱਡਿਆ ਵੀ ਕਰ ਸਦਾ ਲੈਣ ਦੇਣ ਦੇ ਧਿੰਦਿਆ ਨੂੰ
ਮਰ ਕੇ ਕਬਰ ਕੁ ਜਿੰਨੀ ਤੇਰੇ ਹਿੱਸੇ ਥਾਂ ਆਂਉਣੀ
ਦੱਸੋ ਜਰਾ ਜਾਇਦਾਦ ਦੇ ਹੰਕਾਰ ਚ ਰਹਿੰਦਿਆਂ ਨੂੰ
ਖੋਲਦੇ ਪਿੰਜਰਾ ਜਾਲਮਾ ਉਡਾ ਦੇ ਪੰਛੀਆਂ ਨੂੰ
ਮਹਿਸੂਸ ਕੀਤਾ ਮੈਂ ਰੁੱਖ ਉਡੀਕ ਦੇ ਪਰਿੰਦਿਆਂ ਨੂੰ,
ਹਰਸ✍️