Best Punjabi - Hindi Love Poems, Sad Poems, Shayari and English Status
Sadhe milan diya || Punjabi shayari images
udeek de parindeyaa nu || punjabi kavita
“ਉੱਜੜੇ ਘਰ ਭਾਲਦੇ ਫਿਰਨ ਬਸਿੰਦਿਆਂ ਨੂੰ
ਮੁੜੇ ਨਾ ਰੋਟੀ ਲੲੀ ਗੲੇ ਲਾ ਕੇ ਜਿੰਦਿਆਂ ਨੂੰ
ਗਰੀਬੀ ਮਹਿੰਗਾਈ ਕਿੰਨੀ ਓਹਲੇ ਰੱਖ ਲੲੀ ਏ
ਸ਼ਰਮ ਨਾ ਆਂਦੀ ਖ਼ਬਰ ਦੇਸ਼ ਖੁਸ਼ਹਾਲ ਦਿੰਦਿਆ ਨੂੰ
ਖੂਨ ਸਿਹਾਈ ਨਾਲ ਤੂੰ ਮੁਹੱਬਤ ਨੂੰ ਚਿੱਠੀ ਲਿਖੀ
ਕੁਝ ਨਹੀ ਮਿਲਿਆ ਨਫ਼ਰਤ ਚ ਖੂਨ ਵਹਾਉਦਿਆਂ ਨੂੰ
ਹਵਾ ਧੁੱਪਾਂ ਵਰਖਾ ਦੇ ਚੱਲ ਟਿਕਾਨੇ ਲੱਭਦੇ ਆ
ਛੱਡਿਆ ਵੀ ਕਰ ਸਦਾ ਲੈਣ ਦੇਣ ਦੇ ਧਿੰਦਿਆ ਨੂੰ
ਮਰ ਕੇ ਕਬਰ ਕੁ ਜਿੰਨੀ ਤੇਰੇ ਹਿੱਸੇ ਥਾਂ ਆਂਉਣੀ
ਦੱਸੋ ਜਰਾ ਜਾਇਦਾਦ ਦੇ ਹੰਕਾਰ ਚ ਰਹਿੰਦਿਆਂ ਨੂੰ
ਖੋਲਦੇ ਪਿੰਜਰਾ ਜਾਲਮਾ ਉਡਾ ਦੇ ਪੰਛੀਆਂ ਨੂੰ
ਮਹਿਸੂਸ ਕੀਤਾ ਮੈਂ ਰੁੱਖ ਉਡੀਕ ਦੇ ਪਰਿੰਦਿਆਂ ਨੂੰ,
ਹਰਸ✍️