Skip to content

Kalam chuk ke || Shayari Punjabi From Heart

Kalam chuk ke uhde baare kujh likhan lagga,
das uhda bholapan likhaan ja chutrai likhaa
dohaan raahan te aa ke mera hath ruk jaanda
das ohda pyaar likhaa ja fir judaai likhaa

ਕਲਮ ਚੁੱਕ ਕੇ ਉਹਦੇ ਬਾਰੇ ਕੁਝ ਲਿਖਣ ਲੱਗਾ,
ਦਸ ਉਹਦਾ ਭੋਲਾਪਣ ਲਿਖਾਂ ਜਾਂ ਚੁਤਰਾਈ ਲਿਖਾਂ।
ਦੋਹਾਂ ਰਾਹਾਂ ਤੇ ਆ ਕੇ ਮੇਰਾ ਹੱਥ ਰੁਕ ਜਾਂਦਾ,
ਦਸ ਉਹਦਾ ਪਿਆਰ ਲਿਖਾਂ ਜਾਂ ਫਿਰ ਉਹਦੀ ਜੁਦਾਈ ਲਿਖਾਂ।

Title: Kalam chuk ke || Shayari Punjabi From Heart

Best Punjabi - Hindi Love Poems, Sad Poems, Shayari and English Status


Life is full of ups and downs || beautiful quotes on life

Life is full of ups and downs, be strong in your downs and  be grateful in your ups…

Title: Life is full of ups and downs || beautiful quotes on life


Kaisa c velaa || punjabi poetry on love

ਧੁੱਰਾਂ ਤੋਂ ਹੀ ਲੇਖ ਨੇ ਮਾੜੇ
ਕਿੱਥੇ ਟੱਕਰਦੇ ਸੁਨੇ ਰਾਹਾਂ
ਮੈਂ ਹੈਰਾਨ ਹਾਂ ਉਸਦੀ ਕਿਸਮਤ ਤੇ
ਜਿਹਦੀ ਰਾਤ ਗੁਜ਼ਰੇ ਉਹਦੀਆਂ ਬਾਹਾਂ
ਤਕਰਾਰ ਹੋਇਆ ਜ਼ਿੰਦਗੀ ਮੌਤ ਦਾ
ਤੇ ਮੌਤ ਦੀਆਂ ਨੀਤਾਂ ਸੁੱਚੀਆਂ ਸੀ
ਖੁੱਦ ਨੂੰ ਦਫ਼ਨ ਕਰਨ ਲੀ ਜ਼ਮੀਨ ਨਹੀ ਮਿਲੀ
ਤੇਰੇ ਪਿੰਡ ਕੀਮਤਾਂ ਉੱਚੀਆਂ ਸੀ
ਉੱਭਰਦਾ ਜ਼ਖਮ ਸੀ ਤੇਰੀ ਗਰਦਨ ਦਾ
ਹੋਰ ਬਹੁਤ ਨਿਸ਼ਾਨ ਹੋਊ ਤਨ ਉੱਤੇ
ਮੈਂ ਤਾਂ ਦਿਲੋਂ ਤੈਨੂੰ ਖੁਦਾ ਸੀ ਮੰਨਿਆ
ਛਾਈ ਖੁਦੀ ਰਹੀ ਤੇਰੇ ਮਨ ਉੱਤੇ
ਢਲ ਜਾਨੀ ਅੱਗ ਸ਼ਬਾਬ ਦੀ
ਹੋਰ ਕਿੰਨਾ ਗੁਮਾਨ ਕਰਲੇ ਗੀ
ਆਖਣ ਲੋਕ ਮੈਨੂੰ ਯਾਰ ਦਰਦਾਂ ਦਾ
ਏਦੂ ਵੱਧ ਵੀ ਕੀ ਨੁਕਸਾਨ ਕਰਲੇ ਗੀ
ਦੇਵਾਂ ਦਾਤ ਤੇਰੀ ਪ੍ਰਤੀਭਾ ਦੀ
ਮਤਲਬ ਵੀ ਪੂਰਾ ਕੀਤਾ ਤੇ ਰੀਝ ਵੀ
ਕਿਆ ਅਸੂਲ ਤੇਰੀ ਮੁਹੱਬਤ ਦਾ
ਮਰੀਦ ਵੀ ਬਣਾਇਆ ਤੇ ਮਰੀਜ਼ ਵੀ
ਰਾਤ ਨੇ ਵੀ ਤੇਰਾ ਸਾਥ ਦਿੱਤਾ
ਕਿੰਨਾ ਮਤਲਬੀ ਇਹ ਹਨੇਰਾ ਸੀ
ਦਿਲ ਨੂੰ ਪੁੱਛੀ ਕੈਸਾ ਸੀ ਵੇਲਾ
ਜਦ ਇਹਯੁਵਰਾਜਤੇਰਾ ਸੀ

Title: Kaisa c velaa || punjabi poetry on love