Best Punjabi - Hindi Love Poems, Sad Poems, Shayari and English Status
Kaisa c velaa || punjabi poetry on love
ਧੁੱਰਾਂ ਤੋਂ ਹੀ ਲੇਖ ਨੇ ਮਾੜੇ
ਕਿੱਥੇ ਟੱਕਰਦੇ ਸੁਨੇ ਰਾਹਾਂ ਚ
ਮੈਂ ਹੈਰਾਨ ਹਾਂ ਉਸਦੀ ਕਿਸਮਤ ਤੇ
ਜਿਹਦੀ ਰਾਤ ਗੁਜ਼ਰੇ ਉਹਦੀਆਂ ਬਾਹਾਂ ਚ
ਤਕਰਾਰ ਹੋਇਆ ਜ਼ਿੰਦਗੀ ਮੌਤ ਦਾ
ਤੇ ਮੌਤ ਦੀਆਂ ਨੀਤਾਂ ਸੁੱਚੀਆਂ ਸੀ
ਖੁੱਦ ਨੂੰ ਦਫ਼ਨ ਕਰਨ ਲੀ ਜ਼ਮੀਨ ਨਹੀ ਮਿਲੀ
ਤੇਰੇ ਪਿੰਡ ਕੀਮਤਾਂ ਉੱਚੀਆਂ ਸੀ
ਉੱਭਰਦਾ ਜ਼ਖਮ ਸੀ ਤੇਰੀ ਗਰਦਨ ਦਾ
ਹੋਰ ਬਹੁਤ ਨਿਸ਼ਾਨ ਹੋਊ ਤਨ ਉੱਤੇ
ਮੈਂ ਤਾਂ ਦਿਲੋਂ ਤੈਨੂੰ ਖੁਦਾ ਸੀ ਮੰਨਿਆ
ਛਾਈ ਖੁਦੀ ਰਹੀ ਤੇਰੇ ਮਨ ਉੱਤੇ
ਢਲ ਜਾਨੀ ਅੱਗ ਸ਼ਬਾਬ ਦੀ
ਹੋਰ ਕਿੰਨਾ ਗੁਮਾਨ ਕਰਲੇ ਗੀ
ਆਖਣ ਲੋਕ ਮੈਨੂੰ ਯਾਰ ਦਰਦਾਂ ਦਾ
ਏਦੂ ਵੱਧ ਵੀ ਕੀ ਨੁਕਸਾਨ ਕਰਲੇ ਗੀ
ਦੇਵਾਂ ਦਾਤ ਤੇਰੀ ਪ੍ਰਤੀਭਾ ਦੀ
ਮਤਲਬ ਵੀ ਪੂਰਾ ਕੀਤਾ ਤੇ ਰੀਝ ਵੀ
ਕਿਆ ਅਸੂਲ ਤੇਰੀ ਮੁਹੱਬਤ ਦਾ
ਮਰੀਦ ਵੀ ਬਣਾਇਆ ਤੇ ਮਰੀਜ਼ ਵੀ
ਰਾਤ ਨੇ ਵੀ ਤੇਰਾ ਸਾਥ ਦਿੱਤਾ
ਕਿੰਨਾ ਮਤਲਬੀ ਇਹ ਹਨੇਰਾ ਸੀ
ਦਿਲ ਨੂੰ ਪੁੱਛੀ ਕੈਸਾ ਸੀ ਵੇਲਾ
ਜਦ ਇਹ “ਯੁਵਰਾਜ” ਤੇਰਾ ਸੀ
Title: Kaisa c velaa || punjabi poetry on love
Menu tenu je thukraya || sad but true shayari || Punjabi status
Tenu kar ke dukhi e masum
Chehra mera dass kithe khilna e..!!
Mein tenu je thukraya e
Pyar menu vi mera na milna e💔..!!
ਤੈਨੂੰ ਕਰ ਕੇ ਦੁਖੀ ਏ ਮਾਸੂਮ
ਚਿਹਰਾ ਮੇਰਾ ਦੱਸ ਕਿੱਥੇ ਖਿਲਣਾ ਏ..!!
ਮੈਂ ਤੈਨੂੰ ਜੇ ਠੁਕਰਾਇਆ ਏ
ਪਿਆਰ ਮੈਨੂੰ ਵੀ ਮੇਰਾ ਨਾ ਮਿਲਣਾ ਏ💔..!!

