Best Punjabi - Hindi Love Poems, Sad Poems, Shayari and English Status
Haase wandeyaa karo || so true life shayari
jithe dil ton lagiyaa hon
othe kujh lukoeyaa na karo
haase wandeyaa karo janab khoeya na karo
ਜਿੱਥੇ ਦਿਲ ❤ ਤੋ ਲੱਗੀਆਂ ਹੋਣ
ਉੱਥੇ ਕੁੱਝ ਲੁਕੋਇਆ ਨਾ ਕਰੋ,
“ਹਾਸੇ ਵੰਡਿਆ ਕਰੋ ਜਨਾਬ ਖੋਹਿਆ ਨਾ ਕਰੋ”
Title: Haase wandeyaa karo || so true life shayari
ਮੈਂ ਤੇ ਮਿੱਟੀ ਦਾ ਐ ਯਾਰ || Punjabi poetry
ਕਰ ਚੱਲਿਆ ਸਾਰੇ ਹੀਲੇ ਪਾਰ ,
ਅਲਿਫ਼ ਧਿਆਇਆ ਦਿਨ ਵਿੱਚ ਵਾਰੋ-ਵਾਰ ।
ਮੈਂ ਕੱਪੜ ਬਨ ਕੇ ਚੱਲਿਆ ਸੀ ਪਾਰੋ-ਪਾਰ ,
ਫਿਰ ਪਤਾ ਲੱਗਿਆ
ਮੈਂ ਤੇ ਮਿੱਟੀ ਦਾ ਐ ਯਾਰ ।
ਰਾਹੀਂ ਮੈਂ ਰਾਹ ਦਾ ,
ਤੁਰਦਾ ਜਾਵਾਂ ਸਾਰ ।
ਨੱਕੋ-ਨੱਕ ਚੜੇ ਹੋਏ ਨੇ ,
ਏਥੇ ਪੈਸੇ ਦੇ ਖੁਮਾਰ ।
ਤੁਰਦੇ-ਤੁਰਦੇ ਪਤਾ ਲੱਗਿਆ ,
ਮੈਂ ਤੇ ਮਿੱਟੀ ਦਾ ਆ ਯਾਰ ।
ਇੱਕ-ਇੱਕ ਕਰਕੇ ਨਾਮ ਵੀ ਗਾ ਲਏ ,
ਆਪਣੇ ਜਿੱਤੋਂ ਸਾਰੇ ਰੱਬ ਧਿਆ ਲਏ ।
ਧੋ ਕੇ ਦੇਹ ਨੂੰ ਚੱਲਿਆ ਫਿਰਦਾ ,
ਮੰਨ ਤੇ ਵੀ ਪੋਚਾ ਮਾਰ ।
ਤੁਰਦੇ-ਤੁਰਦੇ ਪਤਾ ਚੱਲਿਆ ,
ਮੈਂ ਤੇ ਮਿੱਟੀ ਦਾ ਐ ਯਾਰ ।
