Ajh dig gai o kandh, jo khadi c taredaan vich
hun maithon hor ni turiyaa janda
teriyaan ditiyaan peedan vich
ਅੱਜ ਡਿੱਗ ਗਈ ਓ ਕੰਧ ਜੋ ਖੜੀ ਸੀ ਤਰੇੜਾਂ ਵਿੱਚ
ਹੁਣ ਮੈਥੋਂ ਹੋਰ ਨਈ ਤੁਰਿਆ ਜਾਂਦਾ ਤੇਰੀਆਂ ਦਿੱਤੀਆਂ ਪੀੜਾਂ ਵਿੱਚ
ਮੈਂ ਵੀ ਚੁੱਪ,ਤੇ ਸਾਰਾ ਆਲਮ ਖਾਮੋਸ਼ ਏ…..
ਤੂੰ ਗਲਤ ਨੂੰ ਗਲਤ ਕਹਿ ਰਿਹਾ, ਸ਼ਾਇਦ ਤੇਨੂੰ ਹੋਸ਼ ਏ….
ਤੂੰ ਰੱਬ ਏ, ਜਾ ਕੋਈ ਹਲਾਤਾਂ ਤੋਂ ਬੇਖ਼ਬਰ,
ਮੌਤ ਦਾ ਡਰ ਨਹੀਂ, ਜੋ ਏਨਾ ਬੇਖੌਫ ਏ….
ਸਵੇਰੇ ਅਖਬਾਰ ਲੈਣ ਗਿਆ ਸੀ ਮੈਂ,
ਪਰ ਅਖਬਾਰ ਪਹਿਲਾਂ ਹੀ ਵਿਕਿਆ ਹੋਇਆ ਸੀ…..
ਇਹ ਕੰਡੇ ਆਪ ਚੁਣੇ ਨੇ ਅਸੀ,
ਨਾ ਮੁੱਕਦਰਾ ਵਿੱਚ ਲਿਖਿਆ ਹੋਇਆ ਸੀ…..
ਗੌਰ ਨਾਲ ਸੋਚੀ, ਸਾਡੇ ਵਰਤਮਾਨ, ਸਾਡੇ ਅਤੀਤ ਦਾ ਹੀ ਦੋਸ਼ ਏ….
ਕੀ ਗੱਲ ਤੇਨੂੰ ਮੌਤ ਦਾ ਡਰ ਨਹੀਂ, ਜੋ ਏਨਾ ਬੇਖੌਫ ਏ…..