Koi kise na kise vich kho hi janda
jameen banzar nu barsaat naal ishq ho hi janda
ਕੋਈ ਕਿਸੇ ਨਾ ਕਿਸੇ ਵਿੱਚ ਖੋ ਹੀ ਜਾਂਦਾ,
ਜ਼ਮੀਨ ਬੰਜਰ ਨੂੰ ਬਰਸਾਤ ਨਾਲ ਇਸ਼ਕ ਹੋ ਹੀ ਜਾਂਦਾ❤️
ਕਰ ਚੱਲਿਆ ਸਾਰੇ ਹੀਲੇ ਪਾਰ ,
ਅਲਿਫ਼ ਧਿਆਇਆ ਦਿਨ ਵਿੱਚ ਵਾਰੋ-ਵਾਰ ।
ਮੈਂ ਕੱਪੜ ਬਨ ਕੇ ਚੱਲਿਆ ਸੀ ਪਾਰੋ-ਪਾਰ ,
ਫਿਰ ਪਤਾ ਲੱਗਿਆ
ਮੈਂ ਤੇ ਮਿੱਟੀ ਦਾ ਐ ਯਾਰ ।
ਰਾਹੀਂ ਮੈਂ ਰਾਹ ਦਾ ,
ਤੁਰਦਾ ਜਾਵਾਂ ਸਾਰ ।
ਨੱਕੋ-ਨੱਕ ਚੜੇ ਹੋਏ ਨੇ ,
ਏਥੇ ਪੈਸੇ ਦੇ ਖੁਮਾਰ ।
ਤੁਰਦੇ-ਤੁਰਦੇ ਪਤਾ ਲੱਗਿਆ ,
ਮੈਂ ਤੇ ਮਿੱਟੀ ਦਾ ਆ ਯਾਰ ।
ਇੱਕ-ਇੱਕ ਕਰਕੇ ਨਾਮ ਵੀ ਗਾ ਲਏ ,
ਆਪਣੇ ਜਿੱਤੋਂ ਸਾਰੇ ਰੱਬ ਧਿਆ ਲਏ ।
ਧੋ ਕੇ ਦੇਹ ਨੂੰ ਚੱਲਿਆ ਫਿਰਦਾ ,
ਮੰਨ ਤੇ ਵੀ ਪੋਚਾ ਮਾਰ ।
ਤੁਰਦੇ-ਤੁਰਦੇ ਪਤਾ ਚੱਲਿਆ ,
ਮੈਂ ਤੇ ਮਿੱਟੀ ਦਾ ਐ ਯਾਰ ।