Skip to content

Pyar_punjabi_status

  • by

Title: Pyar_punjabi_status

Best Punjabi - Hindi Love Poems, Sad Poems, Shayari and English Status


Mithe bol || 2 lines punjabi status

waale mithe bol bolke lokaa ne moh lyaa
kadwe bol hunde taa fir ajh gal kujh hor honi ci

ਵਾਲੇ ਮਿੱਠੇ ਬੋਲ ਬੋਲਕੇ ਲੋਕਾਂ ਨੇ ਮੋਹ ਲਿਆ
ਕੜਵੇ ਬੋਲ ਹੁੰਦੇ ਤਾਂ ਫਿਰ ਅੱਜ ਗੱਲ ਕੁਝ ਹੋਰ ਹੋਣੀ ਸੀ…. Gumnaam ✍🏼✍🏼

Title: Mithe bol || 2 lines punjabi status


Kudrat || Punjabi poetry

ਮੈਂ ਦੇਖ ਰਿਹਾ ਸੀ ਇਹ ਕੁਦਰਤੀ ਬਨਾਵਟਾ ਨੂੰ ,
ਜਿਵੇਂ ਰੁੱਖ-ਪੱਤੇ ਕੁਝ ਕਹਿਣਾ ਚਾਹੁੰਦੇ ਨੇ ।
ਮਿੱਟੀ ਨੂੰ ਵੇਖ ਇੰਝ ਜਾਪੇ ,
ਜਿਵੇਂ ਕਣ-ਕਣ ਉਹਦੇ ਨਾਲ ਰਹਿਣਾ ਚਾਹੁੰਦੇ ਨੇ ।
ਅੰਬਰਾਂ ਤੇ ਜੋ ਚਾਦਰ ਵਿਛੀ ਹਨੇਰੇ ਦੀ ,
ਤਾਰੇ ਜਗ-ਮਗਾਉੰਦੇ ਨੇ 
ਇੰਝ ਜਾਪੇ , ਜਿਵੇਂ ਚੰਨ ਨਾਲ ਗੱਲਾਂ ਕਰ ਮੁਸਕਰਾਉਂਦੇ ਨੇ ।
ਬਹੁਤੀ ਵੱਡੀ ਦੁਨੀਆ ਨੀ ,
ਬਸ ਇੱਕ ਛਾਪ ਹੈ ਘੇਰੇ ਦੀ ।
ਅਸਮਾਨ ਵਿੱਚ ਪੰਛੀ ਉੱਡਦੇ ਦੇਖ ,
ਇੰਝ ਲੱਗੇ ਜਿਵੇਂ ਕੋਈ ਅਪਣਾ ਆ ਮਿਲਿਆ ।
ਧਰਤੀ ਤੇ ਫੁੱਲਾਂ ਨੂੰ ਦੇਖ ,
ਭੋਰਾ ਵੀ ਜਾ ਖਿਲਿਆ ।
ਮੈਂ ਵੀ ਮੁੜ-ਮੁੜ ਓਥੇ ਆ ਮਿਲਿਆ ,
ਆਪਣੇ ਹੀ ਪਰਛਾਵੇਂ ਨੂੰ । 
ਦੱਸ ਕਿੱਥੇ ਭੱਜਿਆ ਜਾਵੇਂ 
ਛੱਡ ਜਿਮੇਂਵਾਰੀਆ ਨੂੰ ।

Title: Kudrat || Punjabi poetry