Best Punjabi - Hindi Love Poems, Sad Poems, Shayari and English Status
Jinne pasina dol ke paleya || kisan ekta zindabaad || punjabi kavita
ਪਸੀਨਾ ਡੋਲ੍ਹ ਕੇ ਜਿੰਨੇ ਪਾਲਿਆ ਸੰਸਾਰ ਨੂੰ
ਹੱਡ ਖੋਰ ਕੇ ਨਿਖਾਰਿਆ ਬਹਾਰ ਨੂੰ
ਦੇਣਾ ਦੇਹ ਨੀ ਹੋਣਾ ਤੈਥੋਂ ਬੈਂਕਾਂ ਦੇ ਕਾਗਜ਼ਾ ਨਾਲ ਵੀ
ਤੇ ਫਿਰੇ ਹੱਕਾਂ ਤੇ ਹੱਥ ਫੇਰਨ ਨੂੰ
ਕੁਮੱਤ ਦੇ ਹੱਥਾਂ ਵਿੱਚ ਹੋਵੇ ਜੇ ਡੋਰ
ਉਮੀਦ ਕਿਵੇਂ ਕਰੇ ਕੋਈ ਸਿਖਰ ਤੇ ਗੁੱਡੀ ਦੀ
ਮਨ ਦੇ ਬੋਲਾਂ ਵਿੱਚ ਕੂਟਨੀਤੀ ਤੇਰੀ
ਅੱਜ ਦੇ ਨੌਜ਼ਵਾਨ ਅੱਗੇ
ਬਹੁਤਾ ਚਿਰ ਨੀ ਟਿਕਦੀ
ਸੁੱਤੇ ਸੀ ਲੋਕ ਪਹਿਲਾਂ, ਜੁਲਮ ਕਮਾ ਲਿਆ
ਅੱਜ ਜਾਗਿਆਂ ਤੇ ਕਿਵੇਂ ਜੁਲਮ ਢਾਵੇਗਾ
ਇਤਿਹਾਸ ਦਾ ਨਵਾਂ ਪੰਨਾ ਲਿਖਣ ਲਈ
ਫਿਰ ਆਜ਼ਾਦੀ ਦਾ ਝੰਡਾ ਦਿੱਲੀ ਲਹਿਰਾਵੇਗਾ
ਕੁਰਸੀ, ਪੈਸਾ ਤੇ ਹੰਕਾਰ
ਕਦ ਤੱਕ ਟਿਕਣਗੇ
ਸੱਚ ਦੇ ਸੂਰਜ਼ ਆਖਿਰ ਨੂੰ ਚੜਣਗੇ
ਗੱਲ ਲਿਖ ਕੇ ਨੋਟ ਕਰ ਲੋ ਮੇਰੀ
ਸਰਕਾਰਾਂ ਨੂੰ ਹਿਸਾਬ ਚੁਕਾਉਣਾ ਪਉਗਾ
ਕਿਰਸਾਨ ਦੇ ਪੈਰ ਹੈਠਾਂ ਇਕ ਦਿਨ
ਸਿਰ ਝੁਕਾਉਣਾ ਪਉਗਾ
Title: Jinne pasina dol ke paleya || kisan ekta zindabaad || punjabi kavita
Asi dil lutaya tere te || Punjabi love shayari || love Punjabi status
Lok pagl sanu kehnde ne
Bol ehna de sunne kyu chuniye..!!
Asi dil lutayeya e tere te
Dass hor kise di kyu suniye..!!
ਲੋਕ ਪਾਗ਼ਲ ਸਾਨੂੰ ਕਹਿੰਦੇ ਨੇ
ਬੋਲ ਇਹਨਾਂ ਦੇ ਸੁਣਨੇ ਕਿਉਂ ਚੁਣੀਏ..!!
ਅਸੀਂ ਦਿਲ ਲੁਟਾਇਆ ਏ ਤੇਰੇ ‘ਤੇ
ਦੱਸ ਹੋਰ ਕਿਸੇ ਦੀ ਕਿਉਂ ਸੁਣੀਏ..!!

