Rabb kare tu sada hasda rahe,
Koi dukh tere nere vi na aave,
Hor ki dua manga rabb to,
Tenu sadi vi umar lag jaave!!!
Rabb kare tu sada hasda rahe,
Koi dukh tere nere vi na aave,
Hor ki dua manga rabb to,
Tenu sadi vi umar lag jaave!!!
ਇਥੇ ਸਾਰੇ ਮਤਲਬ ਦੇ ਯਾਰ ਨੇਂ
ਜਦੋਂ ਤਕ ਪੈਸਾ ਓਹਦੋਂ ਤੱਕ ਪਿਆਰ ਨੇਂ
ਜਿਨ੍ਹਾਂ ਮਰਜ਼ੀ ਕਰਲੋ ਕਿਸੇ ਲਈ
ਐਹਣਾ ਲਈ ਦਿਲ ਦੇ ਸਾਫ਼ ਬੰਦੇ ਬੇਕਾਰ ਨੇ
—ਗੁਰੂ ਗਾਬਾ 🌷
ਗੁੰਮੇ ਜੋ ਵਿਚਕਾਰ ਰਾਹ, ਮੈਂ ਉਹ ਤਮਾਮ ਲੱਭਦੀ ਹਾਂ।।
ਆਪਣੇ ਅੰਦਰੋਂ ਹੀ ਕੋਈ,ਚੰਗਾ ਮਹਿਮਾਨ ਲੱਭਦੀ ਹਾਂ।।
ਉੱਲਝਣ ਹੈ ਕੋਈ, ਜੋ ਦਿਲ ਤੱਕ ਆਵਾਜ਼ ਨਾ ਆਵੇ,,
ਮਰ ਚੁੱਕੀ ਜਮੀਰ ਵਿਚੋਂ, ਹਾਲੇ ਵੀ ਜਾਨ ਲੱਭਦੀ ਹਾਂ।।
ਮੁੱਢ ਤੋਂ ਹਾਂ ਸੁੱਤੀ,ਹਾਲੇ ਤੱਕ ਵੀ ਨਾ ਮੈਂਨੂੰ ਜਾਗ ਆਈ,,
ਬੇਈਮਾਨੀਆਂ ਕਰਕੇ ਵੀ, ਮੈਂ ਸਨਮਾਨ ਲੱਭਦੀ ਹਾਂ।।
ਮਿਹਨਤ ਤੋਂ ਡਰਦੀ, ਦਰ “ਹਰਸ” ਬਾਬਿਆਂ ਦੇ ਬੈਠੀ,,
ਧਾਗੇ ਤਬੀਤਾਂ ਸਹਾਰੇ, ਕਾਮਯਾਬੀ ਮਹਾਨ ਲੱਭਦੀ ਹਾਂ।।
ਪੱਥਰ ਦਿਲ ਵਿੱਚ ਰਹਿਮ ਨਾ ਕੋਈ, “ਮਹਿਤਾ” ਵਾਲਿਆ,,
ਇਨਸਾਨੀਅਤ ਲਈ ਜਿਊਂਦੀ ਇਨਸਾਨ ਲੱਭਦੀ ਹਾਂ।।