Na jee kare bhuta bolan nu
Na man e kise naal kara gile
Hun chupi vich hi khush raha
Te ikalleyan vich hi sukun mile..!!
ਨਾ ਜੀਅ ਕਰੇ ਬਹੁਤਾ ਬੋਲਣ ਨੂੰ
ਨਾ ਮਨ ਏ ਕਿਸੇ ਨਾਲ ਕਰਾਂ ਗਿਲੇ..!!
ਹੁਣ ਚੁੱਪੀ ਵਿੱਚ ਹੀ ਖੁਸ਼ ਰਹਾਂ
ਤੇ ਇਕੱਲਿਆਂ ਵਿੱਚ ਹੀ ਸੁਕੂਨ ਮਿਲੇ..!!
ਕਰ ਚੱਲਿਆ ਸਾਰੇ ਹੀਲੇ ਪਾਰ ,
ਅਲਿਫ਼ ਧਿਆਇਆ ਦਿਨ ਵਿੱਚ ਵਾਰੋ-ਵਾਰ ।
ਮੈਂ ਕੱਪੜ ਬਨ ਕੇ ਚੱਲਿਆ ਸੀ ਪਾਰੋ-ਪਾਰ ,
ਫਿਰ ਪਤਾ ਲੱਗਿਆ
ਮੈਂ ਤੇ ਮਿੱਟੀ ਦਾ ਐ ਯਾਰ ।
ਰਾਹੀਂ ਮੈਂ ਰਾਹ ਦਾ ,
ਤੁਰਦਾ ਜਾਵਾਂ ਸਾਰ ।
ਨੱਕੋ-ਨੱਕ ਚੜੇ ਹੋਏ ਨੇ ,
ਏਥੇ ਪੈਸੇ ਦੇ ਖੁਮਾਰ ।
ਤੁਰਦੇ-ਤੁਰਦੇ ਪਤਾ ਲੱਗਿਆ ,
ਮੈਂ ਤੇ ਮਿੱਟੀ ਦਾ ਆ ਯਾਰ ।
ਇੱਕ-ਇੱਕ ਕਰਕੇ ਨਾਮ ਵੀ ਗਾ ਲਏ ,
ਆਪਣੇ ਜਿੱਤੋਂ ਸਾਰੇ ਰੱਬ ਧਿਆ ਲਏ ।
ਧੋ ਕੇ ਦੇਹ ਨੂੰ ਚੱਲਿਆ ਫਿਰਦਾ ,
ਮੰਨ ਤੇ ਵੀ ਪੋਚਾ ਮਾਰ ।
ਤੁਰਦੇ-ਤੁਰਦੇ ਪਤਾ ਚੱਲਿਆ ,
ਮੈਂ ਤੇ ਮਿੱਟੀ ਦਾ ਐ ਯਾਰ ।