ਜਿਨੇ sad search ਵੀ ਨਹੀ ਸੀ ਕੀਤਾ
ਉਸਨੂੰ sad song ਸੁਨਣ ਲਾਤਾ
ਕਦੇ mood ਬਾਰੇ ਸੋਚਿਆ ਨਹੀਂ ਸੀ
ਉਸਦਾ mood off ਕਰਾਤਾ
ਜਿਹੜਾ ਪਿਆਰ ਨੂੰ ਮਖੌਲਾਂ ਕਰਦਾ ਸੀ
ਉਸ ਨੂੰ ਪਿਆਰ ਦਾ ਅਹਿਸਾਸ ਕਰਾਤਾ
OGGY ਮੌਜਾਂ ਕਰਦਾ ਸੀ
ਤੂੰ shayar ਬਣਾਤਾ ਤੂੰ shayar ਬਣਾਤਾ
ਜਿਨੇ sad search ਵੀ ਨਹੀ ਸੀ ਕੀਤਾ
ਉਸਨੂੰ sad song ਸੁਨਣ ਲਾਤਾ
ਕਦੇ mood ਬਾਰੇ ਸੋਚਿਆ ਨਹੀਂ ਸੀ
ਉਸਦਾ mood off ਕਰਾਤਾ
ਜਿਹੜਾ ਪਿਆਰ ਨੂੰ ਮਖੌਲਾਂ ਕਰਦਾ ਸੀ
ਉਸ ਨੂੰ ਪਿਆਰ ਦਾ ਅਹਿਸਾਸ ਕਰਾਤਾ
OGGY ਮੌਜਾਂ ਕਰਦਾ ਸੀ
ਤੂੰ shayar ਬਣਾਤਾ ਤੂੰ shayar ਬਣਾਤਾ

Loki bhanwe lakh den dilase
par ik waar rus k gya parchhawan
vapis murda ni
te tutiyaa hoyea dil fer kade jurda ni
ਉਹ ਲੋਕਾਂ ਦੇ ਸਿੱਧੇ ਦੰਦ ਕਰੇ
ਮੈਂ ਟੁੱਟਿਆਂ ਦਿੱਲਾਂ ਨੂੰ ਜੋੜਦਾ ਹਾਂ
ਉਹ ਮੈਨੂੰ ਰੱਬ ਤੋਂ ਮੰਗਦੀ ਰਹੀ
ਮੈਂ ਉਹਨੂੰ ਰੱਬ ਤੋਂ ਲੋੜਦਾ ਹਾਂ
ਮੈਂ ਕਿਸਮਤ ਦੇ ਨਾਲ ਲੜਦਾ ਰਿਹਾ
ਉਹ ਕਿਸਮਤ ਅਗੇ ਹਾਰ ਗਈ
ਬਸ ਤੇਰੇ ਮੇਰੇ ਪਿਆਰ ਨੂੰ ਸੱਜਣਾਂ
ਆ inter caste ਮਾਰ ਗਈ ।
ਜਿਸ ਦਿਨ ਤੂੰ ਮਿਲਿਆ ਸੀ ਸੱਜਣਾਂ
ਫਿਰ ਦੁਨੀਆਂ ਸੋਹਣੀ ਲਗਦੀ ਰਹੀ
ਕੱਲ੍ਹ ਰਾਤ ਗੁਜਾਰੀ ਰੋ ਰੋ ਕੇ
ਦਿੱਲ ਅੰਦਰ ਹਨੇਰੀ ਵਗਦੀ ਰਹੀ
ਸਾਡੇ ਇਸ਼ਕ ਦੇ ਲਾਏ ਬੂਟਿਆਂ ਨੂੰ
ਇਕ ਪਲ ਦੇ ਵਿੱਚ ਉਜਾੜ ਗਈ
ਬਸ ਤੇਰੇ ਮੇਰੇ ਪਿਆਰ ਨੂੰ ਸੱਜਣਾਂ
ਆ inter-caste ਮਾਰ ਗਈ ਹੈ ।
ਨਾ ਸਮਝ ਹੈ ਖੁਦ ਦੇ ਹਲਾਤਾਂ ਦੀ
ਹੁਣ ਕੀ ਰੋਈਏ ਤੇ ਕੀ ਹੱਸੀਏ
ਸਾਡੇ ਦਿਲ ਦੇ ਹਾਲ ਹੋਏ ਬੁਰੇ ਪਏ
ਹੁਣ ਇਸ ਤੋਂ ਵੱਧ ਤੈਨੂੰ ਕੀ ਦੱਸੀਏ
ਮੈਂ ਖੁਦ ਨੂੰ ਤੇਰੇ ਅੱਗੇ ਹਾਰਿਆ ਸੀ
ਤੂੰ ਆਪਣਿਆਂ ਅੱਗੇ ਹਾਰ ਗਈ
ਬਸ ਤੇਰੇ ਮੇਰੇ ਪਿਆਰ ਨੂੰ ਸੱਜਣਾਂ
ਆ inter-caste ਮਾਰ ਗਈ ।
ਜੋ ਤੇਰੀ ਯਾਦ ਵਿੱਚ ਲੰਘਦੀਆਂ ਸੀ
ਕਿਵੇਂ ਬਿਆਨ ਕਰਾਂ ਉਹਨਾ ਰਾਤਾਂ ਨੂੰ
ਜਿਨ੍ਹਾਂ ਤੈਨੂੰ ਮੇਰੇ ਤੋਂ ਦੂਰ ਕੀਤਾ
ਅੱਗ ਲਾ ਦਿਆਂ ਇਦਾ ਦੀਆਂ ਜ਼ਾਤਾ ਨੂੰ
ਤੈਥੋਂ ਦੂਰ ਹੋਇਆ ਤੇ ਇੰਝ ਲਗਿਆ
ਜਿਵੇਂ ਪੈਰ ਚ ਚੁੱਭ ਕੋਈ ਖਾਰ ਗਈ
ਬਸ ਤੇਰੇ ਮੇਰੇ ਪਿਆਰ ਨੂੰ ਸੱਜਣਾਂ
ਆ inter-caste ਮਾਰ ਗਈ ।
ਅੱਖਾਂ ਰੋਂਦੀਆਂ ਲਫਜ਼ ਵੀ ਚੁੱਪ ਹੋਏ
ਜਦੋਂ ਤੇਰੇ ਕੋਲੋਂ ਤੇਰਾ ਹਾਲ ਸੁਣਿਆਂ
ਕਿਨ੍ਹਾਂ ਜ਼ਿੰਮੇਵਾਰੀਆਂ ਤੈਨੂੰ ਮੇਰੇ ਤੋਂ ਦੂਰ ਕੀਤਾ
ਹੋਇਆ ਹਾਲ ਕਿਵੇਂ ਬੇਹਾਲ ਸੁਣਿਆਂ
ਮੇਰੇ ਦਿਲ ਦੇ ਲੱਖਾਂ ਟੁਕੜੇ ਹੋਏ
ਜਿਵੇਂ ਲੱਕੜ ਕੁਹਾੜੀ ਪਾੜ ਗਈ
ਬਸ ਤੇਰੇ ਮੇਰੇ ਪਿਆਰ ਨੂੰ ਸੱਜਣਾਂ
ਆ inter-caste ਮਾਰ ਗਈ ।
ਅਸੀਂ ਟੁੱਟੇ ਹੋਏ ਹੀ ਚੰਗੇ ਹਾਂ
ਸਾਡੀਆਂ ਫਿਕਰਾਂ ਵਿੱਚ ਨਾ ਪੈ ਸੱਜਣਾਂ
ਅਸੀਂ ਰੋ ਰੋ ਸਾਹ ਮੁਕਾਉਣੇ ਨੇ
ਤੂੰ ਹੱਸਦਾ ਵੱਸਦਾ ਰਹਿ ਸੱਜਣਾਂ
ਮੇਰੇ ਦਿਲ ਵਿਚ ਚੂਭੀਆਂ ਮੇਖਾਂ ਨੂੰ
ਕਲਮ “ਰਮਨ” ਦੀ ਅੱਜ ਇਜ਼ਹਾਰ ਗਈ
ਬਸ ਤੇਰੇ ਮੇਰੇ ਪਿਆਰ ਨੂੰ ਸੱਜਣਾਂ
ਆ inter-caste ਮਾਰ ਗਈ ।
ਆ inter-caste ਮਾਰ ਗਈ ।