jism
Jazbaat || true lines || Punjabi shayari
Kise de jazbaat bhare bharaya reh jande ne,
Koi bole himmat kar ke taan chup de hisse reh jande ne
Koi baith ke Rowe haneri raat vich,
Kyi pagl Haase de hisse reh jande ne
Karni kadar chahidi rooh de premi di,
Ajjkal pyar jisam de hisse reh jande ne
Kise kise nu sohbat mildi sajjan di,
Nahi taan ban kaav-kisse reh jande ne🙌
ਕਿਸੇ ਦੇ ਜਜ਼ਬਾਤ ਭਰੇ ਭਰਾਇਆ ਰਹਿ ਜਾਦੇ ਨੇ,
ਕੋਈ ਬੋਲੇ ਹਿੰਮਤ ਕਰਕੇ ਤਾਂ ਚੁੱਪ ਦੇ ਹਿੱਸੇ ਰਹਿ ਜਾਦੇ ਨੇ।
ਕੋਈ ਬੈਠ ਕੇ ਰੋਵੇ ਹਨੇਰੀ ਰਾਤ ਵਿੱਚ,
ਕਈ ਪਾਗਲ ਹਾਸੇ ਦੇ ਹਿੱਸੇ ਰਹਿ ਜਾਦੇ ਨੇ।
ਕਰਨੀ ਕਦਰ ਚਾਹੀਦੀ ਰੂਹ ਦੇ ਪ੍ਰੇਮੀ ਦੀ,
ਅੱਜ-ਕੱਲ੍ਹ ਪਿਆਰ ਜਿਸਮ ਹਿੱਸੇ ਰਹਿ ਜਾਦੇ ਨੇ।
ਕਿਸੇ-ਕਿਸੇ ਨੂੰ ਸੋਹਬਤ ਮਿਲਦੀ ਸੱਜਣ ਦੀ,
ਨਹੀ ਤਾਂ ਬਣ ਕਾਵਿ-ਕਿੱਸੇ ਰਹਿ ਜਾਦੇ ਨੇ।🙌
Jisam da yug || true lines
Ajjkal yug jisma da
Loka nu mohobbat de bare ki pta
Jado aawe suaad chakh piyala jisma da
Fer besuaad jehi ho gyi mohobbat bare ki pta
Ki pta kise de jazbaat de bare
Ki pta dil di umeed tuttan de bare
Jado pai gayi Howe aadat maikhaneya de dar di
Fer bande nu mandir maszid gurudware bare ki pta
-Guru Gaba
ਅੱਜ ਕੱਲ ਯੁੱਗ ਜਿਸਮਾਂ ਦਾ
ਲੋਕਾਂ ਨੂੰ ਮਹੁੱਬਤ ਦੇ ਬਾਰੇ ਕੀ ਪਤਾ
ਜਦੋਂ ਆਵੇ ਸੁਆਦ ਚੱਖ ਪਿਆਲਾ ਜਿਸਮਾਂ ਦਾ
ਫੇਰ ਬੇਸੁਆਦ ਜਿਹੀ ਹੋ ਗਈ ਮਹੁੱਬਤ ਬਾਰੇ ਕੀ ਪਤਾ
ਕੀ ਪਤਾ ਕਿਸੇ ਦੇ ਜ਼ਜਬਾਤ ਦੇ ਬਾਰੇ
ਕੀ ਪਤਾ ਦਿਲ ਉਮੀਦ ਟੁੱਟਣ ਦੇ ਬਾਰੇ
ਜਦੋਂ ਪੈ ਗਈ ਹੋਵੇ ਆਦਤ ਮੈਖ਼ਾਨੇਆ ਦੇ ਦਰ ਦੀ
ਫੇਰ ਬੰਦੇ ਨੂੰ ਮੰਦਿਰ ਮਸਜਿਦ ਗੁਰਦੁਆਰੇ ਬਾਰੇ ਕੀ ਪਤਾ
-ਗੁਰੂ ਗਾਬਾ
Teriyaa yaada || yaad shayari
ਚੜਦੇ ਸੂਰਜ ਵਾਂਗਰ ਤੇਰੀਆਂ ਯਾਦਾਂ ਸਿਰ ਤੇ ਆਣ ਚੜੀਆਂ,
ਕਫਨ ਉਡਦਾ ਮੇਰੇ ਬੁੱਤ ਉਤੋਂ, ਨਾ ਤਣੀਆਂ ਖੁੱਲਣ ਕੱਸੀਆ ਨੇ ਬੜੀਆਂ,
ਇਹ ਜਿਸਮ ਤਾਂ ਖਾਕ ਵਿੱਚ ਰੁਲ ਜਾਣਾ, ਅਸੀਂ ਆਇਤਾਂ ਰੂਹਾਂ ਦੀਆਂ ਪੜ੍ਹੀਆਂ,
ਤੇਰੇ ਬਾਝੋਂ ਕੋਈ ਦਿਸਦਾ ਨਈ ਜਿਵੇਂ ਭਰਿੰਡ ਅੱਖਾਂ ਤੇ ਹੋਣ ਲੜੀਆਂ,
ਮੈਨੂੰ ਆਉਂਦੇ ਜਾਂਦੇ ਆਵਾਜ਼ ਦੇਵਣ, ਤੇਰੀਆਂ ਯਾਦਾਂ ਮੌੜਾਂ ਤੇ ਖੜੀਆਂ,
ਨਾ ਮੈਂ ਛੱਡਦਾ, ਨਾ ਇਹ ਛੱਡਣ, ਮੈਂ ਢੀਠ ਤੇ ਜਿੱਦ ਤਤੇ ਇਹ ਅੜੀਆਂ,
ਜਦੋਂ ਛੱਡਦਾ ਤੇ ਮੈਨੂੰ ਇਝ ਦਿਸਦਾ, ਜਿਵੇਂ ਖਾਲੀ ਪਿੰਡ ਦੀਆਂ ਥੜੀਆਂ,
ਜੇ ਤੂੰ ਛੱਡਦਾ ਤੇ ਇੰਝ ਲਗਦਾ, ਕਿਸੇ ਆਸ਼ਕ ਦੀਆਂ ਚਿੱਠੀਆਂ ਹੋਣ ਸੜੀਆਂ,
ਤੇਰੀ ਯਾਦ “ਰਮਨ” ਦਾ ਸਰਮਾਇਆ ਏ , ਇਹ ਵੀ ਨਾਲ ਜਾਊ ਮੇਰੇ ਵਿੱਚ ਮੜ੍ਹੀਆਂ .
Asi tutt rahe teri udeek ch || inetzaar shayari punjabi
ਅਸੀਂ ਟੁੱਟ ਰਹੇ ਹਾਂ ਤੇਰੀ ੳਡੀਕ ਚ
ਹਰ ਵੇਲੇ ਤੇਰਾਂ ਹੀ ਖਿਆਲ ਰਹਿੰਦਾ ਐ
ਐਹ ਜ਼ਿਸਮ ਦਾ ਨੀ ਐਹ ਇਸ਼ਕ ਤੇਰੇ ਨਾਲ ਔਹ ਸੀ
ਜੋ ਰੁਹਾ ਨਾਲ਼ ਹੁੰਦਾ ਐਂ
ਤੇਰੀ ਛੋਟੀ ਛੋਟੀ ਬਾਤ ਤੇ ਤੇਰਾ ਪਿਆਰ ਨਾਲ ਮੇਨੂੰ ਪੁਤ ਕਹਿਣਾ
ਐਹ ਦਿਲ ਦਰਦਾਂ ਵਾਂਗੂੰ ਓਹਣਾ ਨੂੰ ਸਹਿਂਦਾ ਐਂ
ਕੋਈ ਦਵਾਈ ਤੇ ਕਿਸੇ ਵੀ ਹਕੀਮ ਦੀਆਂ ਦਵਾਈਆਂ ਦਾ ਅਸਰ ਨੀ ਹੁੰਦਾ ਆਸ਼ਕਾ ਤੇ
ਦਿਲ ਨੂੰ ਤਸੱਲੀ ਜਹੀ ਮਿਲ ਜਾਂਦੀ ਜਦੋਂ ਸਜਣ ਕੋਲ਼ ਆ ਬੇਂਦਾ ਐਂ
ਹੁਣ ਛੱਡ ਗੁਸਾ ਤੇ ਛੱਡ ਗਿਲਾ ਕੁਝ ਬਚਣਾ ਨੀ ਅਖ਼ੀਰ ਚ
ਵਕ਼ਤ ਦਾ ਕੁਝ ਨੀ ਪਤਾਂ ਸਜਣਾ ਅਸੀਂ ਟੁੱਟ ਰਹੇ ਹਾਂ ਤੇਰੀ ੳਡੀਕ ਚ
—ਗੁਰੂ ਗਾਬਾ 🌷