Skip to content

maa

Truth Life Shayari || Jo videshan ch rulde

Jo videshan ch rulde ne rojji lai
oh jadon desh partange apne kadi
kujh taan sekenge maa de sive di agan
baki kabraan de rukh heth ja behange

ਜੋ ਵਿਦੇਸ਼ਾਂ ‘ਚ ਰੁਲਦੇ ਨੇ ਰੋਜ਼ੀ ਲਈ
ਉਹ ਜਦੋਂ ਦੇਸ਼ ਪਰਤਣਗੇ ਆਪਣੇ ਕਦੀ
ਕੁਝ ਤਾਂ ਸੇਕਣਗੇ ਮਾਂ ਦੇ ਸਿਵੇ ਦੀ ਅਗਨ
ਬਾਕੀ ਕਬਰਾਂ ਦੇ ਰੁੱਖ ਹੇਠ ਜਾ ਬਹਿਣਗੇ
.. Surjit Patar

Maa || ਮਾਂ || Punjabi Poetry

Maa
Shabdaan vich kade byaan hundi ni sift maa di
thandi mithrri jannat jehi is gurri chhaa di
bacheyian de janam di peedha has ke jar jandi hai
vekh aayea bache nu paseena tadaf jandi hai
din raat sukhaan sukhdi te laadh ladaundi hai
shayed ese lai maa rabb da roop kahaundi hai

ਮਾਂ
ਸ਼ਬਦਾਂ ਵਿੱਚ ਕਦੇ ਬਿਆਂ ਹੁੰਦੀ ਨੀਂ ਸਿਫਤ ਮਾਂ ਦੀ,
ਠੰਢੀ ਮਿੱਠੜੀ ਜੰਨਤ ਜਿਹੀ ਇਸ ਗੂੜ੍ਹੀ ਛਾਂ ਦੀ।
ਬੱਚਿਆਂ ਦੇ ਜਨਮ ਦੀ ਪੀੜਾ ਹੱਸ ਕੇ ਜਰ ਜਾਂਦੀ ਹੈ,
ਵੇਖ ਆਇਆ ਬੱਚੇ ਨੂੰ ਪਸੀਨਾ ਤੜਫ਼ ਜਾਂਦੀ ਹੈ।
ਦਿਨ ਰਾਤ ਸੁੱਖਾਂ ਸੁਖਦੀ ਤੇ ਲਾਡ ਲਡਾਉਂਦੀ ਹੈ,
ਸ਼ਾਇਦ ਏਸੇ ਲਈ ਮਾਂ ਰੱਬ ਦਾ ਰੂਪ ਕਹਾਉਂਦੀ ਹੈ।