Skip to content

punjab

Ajh da punjab || truth life shayari

ਬੜਾ ਸਸਤਾ ਮੁੱਲ ਲੱਗਦਾ ਏ,
ਲਿਖਿਆ ਗੀਤ ਸੱਭਿਆਚਾਰ ਦਾ।

ਕਿੱਸਾ ਭੁੱਲ ਨਹੀ ਸਕਦਾ,
ਕੀਤਾ 84 ਦੇ ਅੱਤਿਆਚਾਰ ਦਾ।

ਰੁਲ ਗਿਆ ਪੰਜਾਬ ਸਾਰਾ,
ਏ ਦੋਸ਼ ਨਸ਼ਿਆ ਦੇ ਵਪਾਰ ਦਾ।

ਹਰ ਕੋਈ ਵੈਰੀ ਇਕ ਦੂਜੇ ਦਾ,
ਪੈਸਾ ਕਾਰਨ ਬਣਿਆ ਤਕਰਾਰ ਦਾ।

ਖੂਨ ਨੂੰ ਕਰਦਾ ਏ ਕਾਲਾ,
ਮਾੜਾ ਨਸ਼ਾ ਚਿੱਟੇ ਦਾ।

ਲਾਕੇ ਕਿਸੇ ਦਾ ਪੁੱਤ ਨਸ਼ੇ ਤੇ,
ਫਿਰ ਫੈਇਦਾ ਕੀ ਆ ਪਿੱਟੇ ਦਾ।

ਇਕ ਬੋਤਲ ਪਿਛੇ ਵਿਕ ਜਾਣਾ,
ਇਹ ਸਬੂਤ ਏ ਜਮੀਰ ਮੁਕੇ ਦਾ।

ਸ਼ਰਿਆਮ ਵਿਕ ਦਾ ਏ,
ਫੈਇਦਾ ਕੀ ਆ ਬੁਤ ਫੂਕੇ ਦਾ।

ਪਾਣੀ ਸੁਕਦਾ ਜਾਦਾਂ ਏ,
ਨਸ਼ਾ ਛੇਂਵਾ ਦਰਿਆ ਪੰਜਾਬ ਦਾ।

ਸਰਕਾਰ ਦੀਆ ਨੀਤੀਆ ਏ,
ਜਿਉ ਅਲਜਬਰਾ ਹਿਸਾਬ ਦਾ।

ਪੰਜਾਬ ਚ ਵੇਚਦੇ ਨੇ ਉਹੀ,
ਜਿਦਾ ਰੁਤਬਾ ਏ ਜਨਾਬ ਦਾ।

ਬਚਦਾ ਏ ਤਾ ਪੰਜਾਬ ਬਚਾ ਲਓ,
ਆਖਰੀ ਪੰਨਾ ਨੇੜੇਆ ਕਿਤਾਬ ਦਾ।

#ਕੁਲਵਿੰਦਰਔਲਖ