Skip to content

Punjabi Poetry

MAIN HAIGI AA ..! Maa || punjabi poetry

ਕਹਿੰਦੀ ਤੂੰ ਡਰਿਆ ਨਾ ਕਰ ਤੇਰੇ ਨਾਲ ਮੈਂ ਹੈਗੀ ਆ
ਤਪਦੀ ਧੁੱਪ ਤੇ ਵਿਚ ਦੁਪਹਿਰੇ 
ਜਲ ਗਈ ਚਮੜੀ ਤੇ ਸੁੱਖ ਗਏ ਚੇਹਰੇ
ਬੱਚੇ ਆਪਣੇ ਨੂੰ ਪਾਲਣ ਦੇ ਲਈ 
ਲੱਗੀ ਰਹੀ ਓਹ ਵਿਚ ਹਨੇਰੇ 
ਸੁੱਕ ਜਾਵੇ ਗਲ ਤੇ ਪਾਣੀ ਨਾ ਮੰਗੇ
ਲੋਕ ਵੇਖਦੇ ਰਹਿ ਗਏ ਚਾਰ ਚੁਫੇਰੇ 
ਮੂੰਹ ਦੇ ਵਿੱਚੋ ਉਫ਼ ਨਾ ਨਿਕਲੇ 
ਵੇਖ ਤਾਂ ਸਹੀ ਮੇਰੀ ਮਾਂ ਦੇ ਜੇਰੇ…
ਚਾਰੋਂ ਪਹਿਰ ਕੰਮ ਆ ਕਰਦੀ 
ਭੁੱਲ ਗਈ ਹੱਸਣਾ ਤੇ ਆਰਾਮ ਨੂੰ ਵੀ 
ਚਾਰ ਪਾਈ ਤੇ ਨਾ ਪੈ ਕੇ ਵੇਖੇ 
ਲੱਗੀ ਰਹਿੰਦੀ ਸ਼ਾਮ ਨੂੰ ਵੀ 
ਪੈਰਾਂ ਵਿਚ ਛਾਲੇ ਪੈ ਜਾਂਦੇ ਤੁਰਕੇ 
ਬੱਚੇ ਨੂੰ ਗੋਦ ਚੋਂ ਲਾਹੁੰਦੀ ਨਈ 
ਨਾ ਖਾਣ ਦੀ ਫ਼ਿਕਰ ਨਾ ਸੌਣ ਦੀ 
ਓਹ ਤਾਂ ਰਾਤ ਨੂੰ ਅੱਖ ਵੀ ਲਾਉਂਦੀ ਨਈ 
ਰਾਤ ਹਨੇਰੇ ਡਰ ਜਾਵਾ ਮੈਂ
ਹਰ ਸਪਨੇ ਦੇ ਵਿਚ ਮਰ ਜਾਵਾ ਮੈਂ 
ਤੈਨੂੰ ਲੈ ਜਾਣਾ ਮੈਂ ਨਾਲ ਆਪਣੇ
ਮੌਤ ਮੈਨੂੰ ਕਹਿਗੀ ਆ 
ਮੱਥਾ ਚੁੰਮ ਮੈਨੂੰ ਮਾਂ ਮੇਰੀ ਆਖੇ ਡਰ ਨਾ ਪੁੱਤ ਮੈ ਹੈਗੀ ਆ
– ਮਾਂ ਕਿਵੇਂ ਝੁਕਾਵਾਂ ਕਰਜ ਤੇਰਾ 
ਮੈਨੂੰ ਸਮਝ ਇਹ ਆਈ ਨਾ 
ਮੈਂ ਬਣ ਜਾਣਾ ਤੇਰਾ ਸਹਾਰਾ ਮਾਂ 
ਤੂੰ ਸ਼ਰਨ ਨੂੰ ਛੱਡ ਕਦੇ ਜਾਵੀਂ ਨਾ 
ਮਾਂ ਮੈਨੂੰ ਛੱਡ ਕਦੇ ਜਾਵੀਂ ਨਾ…

ਮੇਲਾ || Mela || Punjabi poem

ਕਾਰੀਗਰ ਨੇ ਆਪਦੀ ਕਾਰੀਗਰੀ ਦਿਖਾਈ

ਓਦਰੋਂ ਝੱਲੀ ਨੱਠੀ ਨੱਠੀ ਆਈ ।

ਇੱਕ ਪਾਸੇ ਚੱਲੇ ਨਾਚ

ਦੂਜੇ ਪਾਸੇ ਬੈਠੇ ਬਾਂਦਰ ਤੇ ਮਦਾਰੀ ।

.

ਤਮਾਸ਼ਾ ਦੇਖਣ ਆਏ ਕਿੰਨੇ

ਗਿਣ ਨਹੀਂ ਸੀ ਹੁੰਦੇ ਇਨੇ

ਕੋਈ ਹੁਬਾ ਮਾਰ ਮਾਰ ਲੱਲਕਾਰੇ ਮਾਰੇ

ਕੋਈ ਨੱਚ ਨੱਚ ਦਿਖਾਵੇ ਕਾਰੇ ।

ਆਓ ਨੀ ਸਖੀਓ ਮੇਲਾ ਦੇਖਣ ਚਲੀਏ ਸਾਰੇ

.

ਲੈ ਦੇਖ ਲੈ ਗਿਣੇ ਚੁਣੇ ਆਏ ਨੇ ਖਿਡਾਰੀ

ਵਿੱਚ ਖਲੋ ਕੇ ਕਰਦੇ ਨੇ ਮਾਰਾ ਮਾਰੀ

ਫਿਰ ਗਲੇ ਮਿਲ ਸ਼ੁਰੂ ਕਰਦੇ ਮੁਕਾਬਲਾ

ਇੰਝ ਜਾਪੇ ਜਿਵੇਂ ਹੋਵੇ ਪੱਕੀ ਯਾਰੀ ।

ਇੱਕ ਪੱਟ ਤੇ ਦੂਜਾ ਧੋਣ ਤੇ ਮਾਰੇ ,

ਆਓ ਨੀ ਸਖੀਓ ਮੇਲਾ ਦੇਖਣ ਚਲੀਏ ਸਾਰੇ

.

ਸੜਕੋ ਸੜਕੀ ਦੇਖ ਹੱਟੀਆ ਲੱਗੀਆ

ਗੋਲ ਗੋਲ ਗੋਲੀਆ ਮੈਨੂੰ ਖੱਟੀਆ ਲੱਗੀਆ ।

ਚੱਲ ਚੱਲੀਏ ਘਰਾਂ ਨੂੰ ਮੇਲਾ ਮੁਕੱਣ ਲੱਗਾ ਏ

ਦੇਖ ਲਾ ਨੀ ਮਾਏ ਵੇਲਾ ਸੁਕੱਣ ਲੱਗਾ ਏ ।

ਖਾਲੀ ਵੀ ਕੋਈ ਨੀ

ਹੱਥ ਭਰੇ ਹੋਏ ਨੇ ਤੇ ਅੱਖਾਂ ਲਿਛਕਾਂ ਮਾਰੇ

ਆਓ ਨੀ ਸਖੀਓ ਮੇਲਾ ਦੇਖਣ ਚਲੀਏ ਸਾਰੇ ।

ਮੈਂ ਤੇ ਮਿੱਟੀ ਦਾ ਐ ਯਾਰ || Punjabi poetry

ਕਰ ਚੱਲਿਆ ਸਾਰੇ ਹੀਲੇ ਪਾਰ ,
ਅਲਿਫ਼ ਧਿਆਇਆ ਦਿਨ ਵਿੱਚ ਵਾਰੋ-ਵਾਰ ।
ਮੈਂ ਕੱਪੜ ਬਨ ਕੇ ਚੱਲਿਆ ਸੀ ਪਾਰੋ-ਪਾਰ ,
ਫਿਰ ਪਤਾ ਲੱਗਿਆ
ਮੈਂ ਤੇ ਮਿੱਟੀ ਦਾ ਐ ਯਾਰ ।

ਰਾਹੀਂ ਮੈਂ ਰਾਹ ਦਾ ,
ਤੁਰਦਾ ਜਾਵਾਂ ਸਾਰ ।
ਨੱਕੋ-ਨੱਕ ਚੜੇ ਹੋਏ ਨੇ ,
ਏਥੇ ਪੈਸੇ ਦੇ ਖੁਮਾਰ ।
ਤੁਰਦੇ-ਤੁਰਦੇ ਪਤਾ ਲੱਗਿਆ ,
ਮੈਂ ਤੇ ਮਿੱਟੀ ਦਾ ਆ ਯਾਰ ।

ਇੱਕ-ਇੱਕ ਕਰਕੇ ਨਾਮ ਵੀ ਗਾ ਲਏ ,
ਆਪਣੇ ਜਿੱਤੋਂ ਸਾਰੇ ਰੱਬ ਧਿਆ ਲਏ ।
ਧੋ ਕੇ ਦੇਹ ਨੂੰ ਚੱਲਿਆ ਫਿਰਦਾ ,
ਮੰਨ ਤੇ ਵੀ ਪੋਚਾ ਮਾਰ ।
ਤੁਰਦੇ-ਤੁਰਦੇ ਪਤਾ ਚੱਲਿਆ ,
ਮੈਂ ਤੇ ਮਿੱਟੀ ਦਾ ਐ ਯਾਰ ।

ਖੁਆਬ || khuab || Punjabi poetry

ਰੱਬ ਅੱਗੇ ਵੀ ਵਕਤ ਕੱਢਿਆ ਜਾਵੇ
ਹਾਸੇ ਕੇਦੇ ਨੇ ਤੇ ਦੁੱਖ ਕੇਦੇ ਨੇ
ਚੱਲ ਓਹਨੂੰ ਵੀ ਦੱਸਿਆ ਜਾਵੇ
ਮੁਕੱਮਲ ਤੇਰੀਆਂ ਸਾਰੀਆਂ ਗੱਲਾ
ਬੇ-ਖੌਫ਼ ਨਾ ਰਹਿ ਜਾਈ
ਕਿਤੇ ਕੱਲਾ ਬੈਠਾ ਹੁਣਾ
ਸੋਚੀ ਨਾ ਪੈ ਜਾਈ
ਹਾਸੇ ਲਬਾਂ ਉੱਤੇ ਦੇਖ
ਮੇਰੇ ਗਮਾਂ ਉੱਤੇ ਦੇਖ
ਕਿਵੇਂ ਘਰ ਬਣਾਈ ਬੈਠੇ ਨੇ
ਦੁਨੀਆਂ ਨੂੰ ਕੁੱਝ ਹੋਰ ਈ ਦਸਦੇ
ਅੰਦਰੋ ਸੱਟ ਖਾਈ ਬੈਠੇ ਨੇ
ਕੋਈ ਟੁੱਟਿਆ ਤਾਰਾ ਦੇਖ ਦੁਆ ਕਰਦਾ
ਕੋਈ ਵਕਤ ਨੂੰ ਦੇਖ ਸਲਾਹ ਕਰਦਾ
ਇੱਕ ਜਿਉੰਦਾ ਤੇ ਕੱਲ ਇੱਕ ਨੇ ਮਰਨਾ ਐ
ਨਾਮ ਕੋਈ ਨੀ ਬਸ ਖੁਆਬ ਕਹਿੰਦੇ ਨੇ
ਜਿਹਨੇ ਨਾ ਚਾਹ ਕੇ ਵੀ ਮਰਨਾ ਐ

Kudrat || Punjabi poetry

ਮੈਂ ਦੇਖ ਰਿਹਾ ਸੀ ਇਹ ਕੁਦਰਤੀ ਬਨਾਵਟਾ ਨੂੰ ,
ਜਿਵੇਂ ਰੁੱਖ-ਪੱਤੇ ਕੁਝ ਕਹਿਣਾ ਚਾਹੁੰਦੇ ਨੇ ।
ਮਿੱਟੀ ਨੂੰ ਵੇਖ ਇੰਝ ਜਾਪੇ ,
ਜਿਵੇਂ ਕਣ-ਕਣ ਉਹਦੇ ਨਾਲ ਰਹਿਣਾ ਚਾਹੁੰਦੇ ਨੇ ।
ਅੰਬਰਾਂ ਤੇ ਜੋ ਚਾਦਰ ਵਿਛੀ ਹਨੇਰੇ ਦੀ ,
ਤਾਰੇ ਜਗ-ਮਗਾਉੰਦੇ ਨੇ 
ਇੰਝ ਜਾਪੇ , ਜਿਵੇਂ ਚੰਨ ਨਾਲ ਗੱਲਾਂ ਕਰ ਮੁਸਕਰਾਉਂਦੇ ਨੇ ।
ਬਹੁਤੀ ਵੱਡੀ ਦੁਨੀਆ ਨੀ ,
ਬਸ ਇੱਕ ਛਾਪ ਹੈ ਘੇਰੇ ਦੀ ।
ਅਸਮਾਨ ਵਿੱਚ ਪੰਛੀ ਉੱਡਦੇ ਦੇਖ ,
ਇੰਝ ਲੱਗੇ ਜਿਵੇਂ ਕੋਈ ਅਪਣਾ ਆ ਮਿਲਿਆ ।
ਧਰਤੀ ਤੇ ਫੁੱਲਾਂ ਨੂੰ ਦੇਖ ,
ਭੋਰਾ ਵੀ ਜਾ ਖਿਲਿਆ ।
ਮੈਂ ਵੀ ਮੁੜ-ਮੁੜ ਓਥੇ ਆ ਮਿਲਿਆ ,
ਆਪਣੇ ਹੀ ਪਰਛਾਵੇਂ ਨੂੰ । 
ਦੱਸ ਕਿੱਥੇ ਭੱਜਿਆ ਜਾਵੇਂ 
ਛੱਡ ਜਿਮੇਂਵਾਰੀਆ ਨੂੰ ।

Sachi mohabbat na mili || Heart broken 2 lines shayari

Heart broken 2 lines punjabi shayari
Sachi mohobat na mili kise modh te
Jhoothe ishq ne pata ni kinneyeaa de dil todhe