so true
Bande nu parkhna || life shayari
Kehnda ! je bande nu parkhna hi hai
taa shaklo nahi, andro parkho
kyuki baahro vekhan ch kai ful ohne hi sohne
te andro ohne hi jehreele hunde ne
ਕਹਿੰਦਾ..! ਜੇ ਬੰਦੇ ਨੂੰ ਪਰਖਨਾ ਹੀ ਹੈ,
ਤਾਂ ਸ਼ਕਲੋ ਨਹੀਂ , ਅੰਦਰੋ ਪਰਖੋ
ਕਿਉਂਕਿ ਬਾਹਰੋ ਵੇਖਣ ‘ਚ ਕੲਈ ਫੁੱਲ ਉਹਨੇ ਹੀ ਸੋਹਣੇ ,
ਤੇ ਅੰਦਰੋਂ ਉਹਨੇ ਹੀ ਜ਼ਹਰੀਲੇ ਹੁੰਦੇ ਨੇ 💔🥀
Ajh da punjab || truth life shayari
ਬੜਾ ਸਸਤਾ ਮੁੱਲ ਲੱਗਦਾ ਏ,
ਲਿਖਿਆ ਗੀਤ ਸੱਭਿਆਚਾਰ ਦਾ।
ਕਿੱਸਾ ਭੁੱਲ ਨਹੀ ਸਕਦਾ,
ਕੀਤਾ 84 ਦੇ ਅੱਤਿਆਚਾਰ ਦਾ।
ਰੁਲ ਗਿਆ ਪੰਜਾਬ ਸਾਰਾ,
ਏ ਦੋਸ਼ ਨਸ਼ਿਆ ਦੇ ਵਪਾਰ ਦਾ।
ਹਰ ਕੋਈ ਵੈਰੀ ਇਕ ਦੂਜੇ ਦਾ,
ਪੈਸਾ ਕਾਰਨ ਬਣਿਆ ਤਕਰਾਰ ਦਾ।
ਖੂਨ ਨੂੰ ਕਰਦਾ ਏ ਕਾਲਾ,
ਮਾੜਾ ਨਸ਼ਾ ਚਿੱਟੇ ਦਾ।
ਲਾਕੇ ਕਿਸੇ ਦਾ ਪੁੱਤ ਨਸ਼ੇ ਤੇ,
ਫਿਰ ਫੈਇਦਾ ਕੀ ਆ ਪਿੱਟੇ ਦਾ।
ਇਕ ਬੋਤਲ ਪਿਛੇ ਵਿਕ ਜਾਣਾ,
ਇਹ ਸਬੂਤ ਏ ਜਮੀਰ ਮੁਕੇ ਦਾ।
ਸ਼ਰਿਆਮ ਵਿਕ ਦਾ ਏ,
ਫੈਇਦਾ ਕੀ ਆ ਬੁਤ ਫੂਕੇ ਦਾ।
ਪਾਣੀ ਸੁਕਦਾ ਜਾਦਾਂ ਏ,
ਨਸ਼ਾ ਛੇਂਵਾ ਦਰਿਆ ਪੰਜਾਬ ਦਾ।
ਸਰਕਾਰ ਦੀਆ ਨੀਤੀਆ ਏ,
ਜਿਉ ਅਲਜਬਰਾ ਹਿਸਾਬ ਦਾ।
ਪੰਜਾਬ ਚ ਵੇਚਦੇ ਨੇ ਉਹੀ,
ਜਿਦਾ ਰੁਤਬਾ ਏ ਜਨਾਬ ਦਾ।
ਬਚਦਾ ਏ ਤਾ ਪੰਜਾਬ ਬਚਾ ਲਓ,
ਆਖਰੀ ਪੰਨਾ ਨੇੜੇਆ ਕਿਤਾਬ ਦਾ।
#ਕੁਲਵਿੰਦਰਔਲਖ