Me v chup te saara aalam || punjabi poetry
ਮੈਂ ਵੀ ਚੁੱਪ,ਤੇ ਸਾਰਾ ਆਲਮ ਖਾਮੋਸ਼ ਏ…..
ਤੂੰ ਗਲਤ ਨੂੰ ਗਲਤ ਕਹਿ ਰਿਹਾ, ਸ਼ਾਇਦ ਤੇਨੂੰ ਹੋਸ਼ ਏ….
ਤੂੰ ਰੱਬ ਏ, ਜਾ ਕੋਈ ਹਲਾਤਾਂ ਤੋਂ ਬੇਖ਼ਬਰ,
ਮੌਤ ਦਾ ਡਰ ਨਹੀਂ, ਜੋ ਏਨਾ ਬੇਖੌਫ ਏ….
ਸਵੇਰੇ ਅਖਬਾਰ ਲੈਣ ਗਈ ਸੀ ਮੈਂ,
ਪਰ ਅਖਬਾਰ ਪਹਿਲਾਂ ਹੀ ਵਿਕੀ ਹੋਇ ਸੀ…..
ਇਹ ਕੰਡੇ ਆਪ ਚੁਣੇ ਨੇ ਅਸੀ,
ਨਾ ਮੁੱਕਦਰਾ ਵਿੱਚ ਲਿਖੀ ਹੋਇ ਸੀ…..
ਗੌਰ ਨਾਲ ਸੋਚੀ, ਸਾਡੇ ਵਰਤਮਾਨ, ਸਾਡੇ ਅਤੀਤ ਦਾ ਹੀ ਦੋਸ਼ ਏ….
ਕੀ ਗੱਲ ਤੇਨੂੰ ਮੌਤ ਦਾ ਡਰ ਨਹੀਂ, ਜੋ ਏਨਾ ਬੇਖੌਫ ਏ…..ਹਰਸ✍️