Vaar vaar fer tera || punjabi love shayari
ਵਾਰ ਵਾਰ ਫੇਰ ਤੇਰਾ ਹੀ ਖਿਆਲ ਆਇਆ।।
ਤੂੰ ਪੁੱਛਣ ਨਾ ਕਦੇ ਵੀ ਮੇਰਾ ਹਾਲ ਆਇਆ।।
ਕਿੱਥੇ ਹੋਈ ਗਲਤੀ,ਕਿਹੜੀ ਵਜ੍ਹਾ ਨਾਲ ਦੂਰ ਹੋਏ,,
ਜੀਹਦਾ ਨਾ ਜੁਵਾਬ ਕੋਈ, ਉਹੀ ਸਵਾਲ ਆਇਆ।।
ਚੁੱਪ ਚਾਪ ਜਿਹੀ ਹੈ,ਉੱਝ ਤਾਂ ਇਹ ਹਰਫ਼ਾਂ ਦੀ ਬੋਲੀ,,
ਦਿਲ ਦੇ ਵਿਹੜੇ ਹੀ ਯਾਰੋ ਇਹ ਭੁਚਾਲ ਆਇਆ।।
ਦਿਨ ਮਹੀਨੇ ਸਾਲ,ਲੱਗੇ ਬੀਤ ਗਈਆ ਸਦੀਆਂ,,
“ਹਰਸ”ਫਿਰ ਨਾ ਕਦਮ ਤੁਰ ਮੇਰੇ ਨਾਲ ਆਇ।। ਹਰਸ✍️