Chal challiye dila us paar asi
Jithe labh sakiye sacha yaar asi
Jithe jhuth da pasara miteya howe
Labh sakiye pyar beshumar asi..!!
Jithe jharne hon mithe pani de
Jithe milap hon roohan de hani de
Jithe payiye khushiyan hazar asi
Chal challiye dila us paar asi..!!
Jithe mohobbtan vale full khilan
Jithe pyar naal bhije dil milan
Jithe sukun payiye har vaar asi
Chal challiye dila us paar asi..!!
Jithe sach ho ke na veham howe
Jithe nazuk dilan vich reham howe
Hun hor nahi karna intezaar asi
Chal challiye dila us paar asi..!!
ਚੱਲ ਚੱਲੀਏ ਵੇ ਦਿਲਾ ਉਸ ਪਾਰ ਅਸੀਂ
ਜਿੱਥੇ ਲੱਭ ਸਕੀਏ ਸੱਚਾ ਯਾਰ ਅਸੀਂ
ਜਿੱਥੇ ਝੂਠ ਦਾ ਪਸਾਰਾ ਮਿਟਿਆ ਹੋਵੇ
ਲੱਭ ਸਕੀਏ ਪਿਆਰ ਬੇਸ਼ੁਮਾਰ ਅਸੀਂ..!!
ਜਿੱਥੇ ਝਰਨੇ ਹੋਣ ਮਿੱਠੇ ਪਾਣੀ ਦੇ
ਜਿੱਥੇ ਮਿਲਾਪ ਹੋਣ ਰੂਹਾਂ ਦੇ ਹਾਣੀ ਦੇ
ਜਿੱਥੇ ਪਾਈਏ ਖੁਸ਼ੀਆਂ ਹਜ਼ਾਰ ਅਸੀਂ
ਚੱਲ ਚੱਲੀਏ ਦਿਲਾ ਉਸ ਪਾਰ ਅਸੀਂ..!!
ਜਿੱਥੇ ਮੋਹੁੱਬਤਾਂ ਵਾਲੇ ਫੁੱਲ ਖਿਲਣ
ਜਿੱਥੇ ਪਿਆਰ ਨਾਲ ਭਿੱਜੇ ਦਿਲ ਮਿਲਣ
ਜਿੱਥੇ ਸੁਕੂਨ ਪਾਈਏ ਹਰ ਵਾਰ ਅਸੀਂ
ਚੱਲ ਚੱਲੀਏ ਦਿਲਾ ਉਸ ਪਾਰ ਅਸੀਂ..!!
ਜਿੱਥੇ ਸੱਚ ਹੋ ਕੇ ਨਾ ਵਹਿਮ ਹੋਵੇ
ਜਿੱਥੇ ਨਾਜ਼ੁਕ ਦਿਲਾਂ ਵਿੱਚ ਰਹਿਮ ਹੋਵੇ
ਹੁਣ ਹੋਰ ਨਹੀਂ ਕਰਨਾ ਇੰਤਜ਼ਾਰ ਅਸੀਂ
ਚੱਲ ਚੱਲੀਏ ਦਿਲਾ ਉਸ ਪਾਰ ਅਸੀਂ..!!
sacha ishq || true love shayari ❤
Lok evein paye bolde ne ke ishq na kar
Es ch pai k ta dekh eh nsha hi alag e..!!
Ruhaniyat de raste te pahuncha ke hi dam lenda e
Lahu vang vehnda vich rag rag e..!!
Nacha v dewe te kakhan ch rula v dewe
Suneya lokan ne duniya de vich eh sab e..!!
Kehnde lod na othe kise nu chahun dhiyon di
Jithe Ishq hi jaat te ishq hi rabb e..!!
ਲੋਕ ਐਵੇਂ ਪਏ ਬੋਲਦੇ ਨੇ ਕੇ ਇਸ਼ਕ ਨਾ ਕਰ
ਇਸ ‘ਚ ਪੈ ਕੇ ਤਾਂ ਦੇਖ ਇਹ ਨਸ਼ਾ ਹੀ ਅਲੱਗ ਏ..!!
ਰੂਹਾਨੀਅਤ ਦੇ ਰਸਤੇ ‘ਤੇ ਪਹੁੰਚਾ ਕੇ ਹੀ ਦਮ ਲੈਂਦਾ ਏ
ਲਹੂ ਵਾਂਗ ਵਹਿੰਦਾ ਵਿੱਚ ਰਗ ਰਗ ਏ..!!
ਨਚਾ ਵੀ ਦੇਵੇ ਤੇ ਕੱਖਾਂ ‘ਚ ਰੁਲਾ ਵੀ ਦੇਵੇ
ਸੁਣਿਆ ਲੋਕਾਂ ਨੇ ਦੁਨੀਆਂ ਦੇ ਵਿੱਚ ਇਹ ਸਭ ਏ..!!
ਕਹਿੰਦੇ ਲੋੜ ਨਾ ਓਥੇ ਕਿਸੇ ਨੂੰ ਚਾਹੁਣ ਤੇ ਧਿਓਨ ਦੀ
ਜਿੱਥੇ ਇਸ਼ਕ ਹੀ ਜਾਤ ਤੇ ਇਸ਼ਕ ਹੀ ਰੱਬ ਏ..!!