
Pal door Na jawe tu..!!
Akhan band te khwab milan tere
Akhan kholan te sahvein tu..!!

Ohna dardan ch choor ho vi khush haan
Jo tere layi tabahi ho gayi..!!
Aah nikle peedhan di sade lafzan chon
Te tere layi vaho-vahi ho gayi..!!
ਉਹਨਾਂ ਦਰਦਾਂ ‘ਚ ਚੂਰ ਹੋ ਵੀ ਖੁਸ਼ ਹਾਂ
ਜੋ ਤੇਰੇ ਲਈ ਤਬਾਹੀ ਹੋ ਗਈ..!!
ਆਹ ਨਿਕਲੇ ਪੀੜਾਂ ਦੀ ਸਾਡੇ ਲਫ਼ਜ਼ਾਂ ਚੋਂ
ਤੇ ਤੇਰੇ ਲਈ ਵਾਹੋ-ਵਾਹੀ ਹੋ ਗਈ..!!
ਬੜਾ ਸਸਤਾ ਮੁੱਲ ਲੱਗਦਾ ਏ,
ਲਿਖਿਆ ਗੀਤ ਸੱਭਿਆਚਾਰ ਦਾ।
ਕਿੱਸਾ ਭੁੱਲ ਨਹੀ ਸਕਦਾ,
ਕੀਤਾ 84 ਦੇ ਅੱਤਿਆਚਾਰ ਦਾ।
ਰੁਲ ਗਿਆ ਪੰਜਾਬ ਸਾਰਾ,
ਏ ਦੋਸ਼ ਨਸ਼ਿਆ ਦੇ ਵਪਾਰ ਦਾ।
ਹਰ ਕੋਈ ਵੈਰੀ ਇਕ ਦੂਜੇ ਦਾ,
ਪੈਸਾ ਕਾਰਨ ਬਣਿਆ ਤਕਰਾਰ ਦਾ।
ਖੂਨ ਨੂੰ ਕਰਦਾ ਏ ਕਾਲਾ,
ਮਾੜਾ ਨਸ਼ਾ ਚਿੱਟੇ ਦਾ।
ਲਾਕੇ ਕਿਸੇ ਦਾ ਪੁੱਤ ਨਸ਼ੇ ਤੇ,
ਫਿਰ ਫੈਇਦਾ ਕੀ ਆ ਪਿੱਟੇ ਦਾ।
ਇਕ ਬੋਤਲ ਪਿਛੇ ਵਿਕ ਜਾਣਾ,
ਇਹ ਸਬੂਤ ਏ ਜਮੀਰ ਮੁਕੇ ਦਾ।
ਸ਼ਰਿਆਮ ਵਿਕ ਦਾ ਏ,
ਫੈਇਦਾ ਕੀ ਆ ਬੁਤ ਫੂਕੇ ਦਾ।
ਪਾਣੀ ਸੁਕਦਾ ਜਾਦਾਂ ਏ,
ਨਸ਼ਾ ਛੇਂਵਾ ਦਰਿਆ ਪੰਜਾਬ ਦਾ।
ਸਰਕਾਰ ਦੀਆ ਨੀਤੀਆ ਏ,
ਜਿਉ ਅਲਜਬਰਾ ਹਿਸਾਬ ਦਾ।
ਪੰਜਾਬ ਚ ਵੇਚਦੇ ਨੇ ਉਹੀ,
ਜਿਦਾ ਰੁਤਬਾ ਏ ਜਨਾਬ ਦਾ।
ਬਚਦਾ ਏ ਤਾ ਪੰਜਾਬ ਬਚਾ ਲਓ,
ਆਖਰੀ ਪੰਨਾ ਨੇੜੇਆ ਕਿਤਾਬ ਦਾ।
#ਕੁਲਵਿੰਦਰਔਲਖ