Best Punjabi - Hindi Love Poems, Sad Poems, Shayari and English Status
Door duraadhe wale dost || dost punjabi shayari
ਕੁਝ ਦੂਰ ਦੁਰਾਡੇ ਵਾਲੇ ਦੋਸਤ
ਕੁਝ ਦੁੱਖ ਸੁਖ ਦੀ ਸਾਂਝ ਵਾਲੇ ਦੋਸਤ
ਕੁਝ ਬਿਨ ਬੋਲੇ ਸਮਝਣ ਵਾਲੇ ਦੋਸਤ
ਕੁਝ ਰੋਜ ਗੱਲਬਾਤ ਕਰਨ ਵਾਲੇ ਦੋਸਤ
ਕੁਝ ਹੁੰਦੇ ਬਹੁਤ ਅਣਮੁੱਲੇ ਦੋਸਤ
ਕੁਝ ਹੁੰਦੇ ਦੁਨੀਆਦਾਰੀ ਵਾਲੇ ਦੋਸਤ
ਬਚਪਨ ਤੋ ਜਵਾਨੀ ਵਾਲੇ ਦੋਸਤ
ਸਾਥ ਦੇਣ ਜੋ ਬੁਢਾਪੇ ਤਕ ਆਲੇ ਦੋਸਤ
ਕਈ ਹੌਣ ਨਾ ਹੌਣ ਆਲੇ ਦੋਸਤ
ਇਕ ਹੁੰਦਾ ਜਾਨ ਤੋ ਪਿਆਰਾ ਦੋਸਤ
ਓਹਦੇ ਬਿਨਾਂ ਨਾ ਹੁੰਦਾ ਗੁਜ਼ਾਰਾ ਫੇਰ
ਵਾਰ ਦਿਆਂ ਉਹ ਸਾਰੇ ਦੋਸਤ
ਜੇ ਮਿਲ ਜਾਏ ਜੇ ਉਹ ਪਿਆਰਾ ਦੋਸਤ

